DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sangrur protest: ਮੁੱਖ ਮੰਤਰੀ ਦੀ ਕੋਠੀ ਨੇੜੇ ਵਾਰਿਸ ਪੰਜਾਬ ਦਾ ਧਰਨਾ

ਮੋਹਣਜੀਤ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਪਰਿਵਾਰ ਨੂੰ ਇਨਸਾਫ਼ ਲਈ ਮੰਗਿਆ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਧਰਨੇ ’ਤੇ ਬੈਠੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ।
Advertisement

ਮੋਹਨਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਮੋਹਣਜੀਤ ਸ਼ੇਰੋਂ ਅਤੇ ਗੁਲਜ਼ਾਰ ਤੂਰਬੰਜਾਰਾ ਇਨਸਾਫ਼ ਸੰਘਰਸ਼ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਨੇੜੇ ਲੜੀਵਾਰ ਧਰਨਿਆਂ ਦੇ 11ਵੇਂ ਦਿਨ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਰੋਸ ਧਰਨਾ ਦਿੱਤਾ ਗਿਆ। ਜਥੇਬੰਦੀ ਦੇ ਕਾਰਕੁਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਵਾਂ ਪਰਿਵਾਰਾਂ ਨੂੰ ਇਨਸਾਫ਼ ਦੇਣ ਅਤੇ ਮਾਮਲਿਆਂ ਵਿੱਚ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਕਾਹਨਗੜ੍ਹ ਅਤੇ ਹਲਕਾ ਸੰਗਰੂਰ ਦੇ ਸੀਨੀਅਰ ਆਗੂ ਚਮਨਦੀਪ ਸਿੰਘ ਮਿਲਖੀ ਨੇ ਕਿਹਾ ਕਿ ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਕਈ ਦਿਨ ਬੀਤ ਚੁੱਕੇ ਹਨ, ਜਿਸ ਦੇ ਬਾਵਜੂਦ ਸਰਕਾਰ ਵੱਲੋਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਅਤੇ ਠੋਸ ਕਾਰਵਾਈ ਕਰਨ ਸਬੰਧੀ ਕੋਈ ਤਸੱਲੀਬਖ਼ਸ਼ ਕਦਮ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਹਿਲੇ ਦਿਨ ਤੋਂ ਹੀ ਇਨਸਾਫ਼ ਦੀ ਇਸ ਲੜਾਈ ਵਿੱਚ ਦੋਵਾਂ ਪਰਿਵਾਰਾਂ ਦੇ ਨਾਲ ਡਟ ਕੇ ਖੜ੍ਹਾ ਹੈ ਅਤੇ ਜਦੋਂ ਤੱਕ ਪੀੜਤ ਪਰਿਵਾਰਾਂ ਦੀਆਂ ਮੰਗਾਂ ’ਤੇ ਢੁੱਕਵੀਂ ਕਾਰਵਾਈ ਨਹੀਂ ਹੁੰਦੀ, ਪਾਰਟੀ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਪਾਰਟੀ ਆਗੂਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਸਰਕਾਰ ਨੂੰ ਦੋਵਾਂ ਮਾਮਲਿਆਂ ਦੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਜਾਂਚ ਕਰਵਾਉਂਦਿਆਂ, ਜਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਲੰਮੇ ਸਮੇਂ ਤੱਕ ਇਨਸਾਫ਼ ਦੀ ਉਡੀਕ ਕਰ ਰਹੇ ਪਰਿਵਾਰਾਂ ਦੀ ਆਵਾਜ਼ ਅਣਸੁਣੀ ਨਹੀਂ ਕੀਤੀ ਜਾਣੀ ਚਾਹੀਦੀ।

Advertisement

Advertisement
Advertisement
×