ਤਿਰਪਾਲਾਂ ਤੇ ਹੋਰ ਜ਼ਰੂਰੀ ਸਾਮਾਨ ਵੱਧ ਕੀਮਤ ’ਤੇ ਵੇਚਣ ਵਾਲਿਆਂ ਨੂੰ ਕਾਰਵਾਈ ਦੀ ਚਿਤਾਵਨੀ
ਐੱਸਡੀਐੱਮ ਪ੍ਰਮੋਦ ਸਿੰਗਲਾ ਨੇ ਕਾਲਾ ਬਾਜ਼ਾਰੀ ਅਤੇ ਗੈਰ-ਕਾਨੂੰਨੀ ਮੁਨਾਫ਼ਾਖੋਰੀ ਰੋਕਣ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਦੁਕਾਨਦਾਰ ਬਰਸਾਤ ਦੇ ਮੌਸਮ ਕਾਰਨ ਬਣੇ ਹਾਲਾਤ ਦੌਰਾਨ ਜਨਤਾ ਦੀ ਲੋੜ ਦਾ ਗਲਤ ਫਾਇਦਾ ਚੁੱਕਦੇ ਹੋਏ...
Advertisement
ਐੱਸਡੀਐੱਮ ਪ੍ਰਮੋਦ ਸਿੰਗਲਾ ਨੇ ਕਾਲਾ ਬਾਜ਼ਾਰੀ ਅਤੇ ਗੈਰ-ਕਾਨੂੰਨੀ ਮੁਨਾਫ਼ਾਖੋਰੀ ਰੋਕਣ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਦੁਕਾਨਦਾਰ ਬਰਸਾਤ ਦੇ ਮੌਸਮ ਕਾਰਨ ਬਣੇ ਹਾਲਾਤ ਦੌਰਾਨ ਜਨਤਾ ਦੀ ਲੋੜ ਦਾ ਗਲਤ ਫਾਇਦਾ ਚੁੱਕਦੇ ਹੋਏ ਤਿਰਪਾਲ ਅਤੇ ਹੋਰ ਜ਼ਰੂਰੀ ਸਾਮਾਨ ਉੱਚੇ ਭਾਅ ’ਤੇ ਵੇਚ ਰਹੇ ਹਨ। ਇਹ ਕੰਮ ਕਾਲਾ ਬਾਜ਼ਾਰੀ ਅਤੇ ਗੈਰ-ਕਾਨੂੰਨੀ ਲਾਭ ਖੋਰੀ ਦੀ ਸ਼੍ਰੇਣੀ ਵਿੱਚ ਆਉਂਦਾ ਹੈ। ਇਸ ਲਈ ਸਾਰੇ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਮਹਿੰਗੇ ਭਾਅ ਲਾਉਣਾ ਅਤੇ ਕਾਲਾ ਬਾਜ਼ਾਰੀ ਕਰਨਾ ਜ਼ਰੂਰੀ ਵਸਤਾਂ ਐਕਟ, 1955 (ਧਾਰਾ 3 ਅਤੇ 7), ਆਫ਼ਤ ਪ੍ਰਬੰਧਨ ਐਕਟ, 2005 (ਧਾਰਾ 34 ਅਤੇ 65), ਖਪਤਕਾਰ ਪ੍ਰੋਟੈਕਸ਼ਨ ਐਕਟ 2019 (ਧਾਰਾ 2(9) ਅਤੇ 2(47)) ਅਧੀਨ ਸਜ਼ਾਯੋਗ ਅਪਰਾਧ ਹਨ। ਉਨ੍ਹਾਂ ਕਿਹਾ ਕਿ ਜੋ ਵੀ ਦੁਕਾਨਦਾਰ ਜਾਂ ਵਿਕਰੇਤਾ ਦੋਸ਼ੀ ਪਾਇਆ ਗਿਆ, ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ ਦੁਕਾਨ ਸੀਲ ਕਰਨਾ, ਲਾਇਸੈਂਸ ਰੱਦ ਕਰਨਾ, ਜੁਰਮਾਨਾ ਤੇ ਮੁਕੱਦਮਾ ਦਰਜ ਕਰਨਾ ਸ਼ਾਮਲ ਹੋਵੇਗਾ। ਸਿੰਗਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਮਹਿੰਗੇ ਭਾਅ ਲਾਏ ਜਾਣ ਜਾਂ ਕਾਲਾ ਬਾਜ਼ਾਰੀ ਦੀ ਘਟਨਾ ਸਾਹਮਣੇ ਆਵੇ ਤਾਂ ਉਸ ਦੀ ਸੂਚਨਾ ਤੁਰੰਤ ਐੱਸਡੀਐਮ ਦਫਤਰ ਵਿੱਚ ਦਿੱਤੀ ਜਾਵੇ।
Advertisement
Advertisement