ਨਿਜੀ ਪੱਤਰ ਪ੍ਰੇਰਕ
ਸੰਗਰੂਰ, 2 ਜੂਨ
ਜ਼ਿਲਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਲੋਕ ਸਭਾ ਹਲਕਾ ਦੀ ਜ਼ਿਮਨੀ ਚੋਣ ਸਬੰਧੀ ਚੋਣਵੇਂ ਅਧਿਕਾਰੀਆਂ ਨਾਲ ਸਮੁੱਚੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕੀਤੀ। ਦੋਵਾਂ ਉਚ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚੋਂ ਸੌ ਫੀਸਦੀ ਲਾਇਸੰਸੀ ਹਥਿਆਰਾਂ ਨੂੰ ਜਮਾਂ ਕਰਵਾਉਣ ਲਈ ਢੁਕਵੇਂ ਕਦਮ ਚੁੱਕਣ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਹਦਾਇਤਾਂ ਦੇ ਬਾਵਜੂਦ ਜੇ ਕੋਈ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੀਟਿੰਗ ਦੌਰਾਨ ਨਸ਼ਾ ਤਸਕਰੀ ਨੂੰ ਸਖ਼ਤੀ ਨਾਲ ਰੋਕਣ ਲਈ ਕਿਹਾ ਗਿਆ।