DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bhawanigarh ਨੇੜੇ ਟਿਊਬਵੈੱਲ ਦੇ ਸਾਮਾਨ ਦੀ ਰਾਖੀ ਕਰਦੇ ਚੌਕੀਦਾਰ ਦਾ ਕਤਲ

ਇੱਥੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ 'ਤੇ ਸਥਿਤ ਇਕ ਪੈਸਟੀਸਾਈਡ ਦੀ ਦੁਕਾਨ ਦੇ ਪਿੱਛੇ ਖਾਲੀ ਪਲਾਟ ਵਿਚ ਨਵੇਂ ਲੱਗ ਰਹੇ ਟਿਊਬਵੈੱਲ ਦੇ ਸਾਮਾਨ ਦੀ ਰਾਖੀ ਕਰ ਰਹੇ ਇਕ ਚੌਂਕੀਦਾਰ ਰਾਮ ਜੀ (78) ਵਾਸੀ ਬਾਲਦ ਕਲਾਂ ਦਾ ਅਣਪਛਾਤਿਆਂ ਵੱਲੋਂ ਕਤਲ ਕਰ ਦਿੱਤਾ ਗਿਆ।...

  • fb
  • twitter
  • whatsapp
  • whatsapp
Advertisement

ਇੱਥੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ 'ਤੇ ਸਥਿਤ ਇਕ ਪੈਸਟੀਸਾਈਡ ਦੀ ਦੁਕਾਨ ਦੇ ਪਿੱਛੇ ਖਾਲੀ ਪਲਾਟ ਵਿਚ ਨਵੇਂ ਲੱਗ ਰਹੇ ਟਿਊਬਵੈੱਲ ਦੇ ਸਾਮਾਨ ਦੀ ਰਾਖੀ ਕਰ ਰਹੇ ਇਕ ਚੌਂਕੀਦਾਰ ਰਾਮ ਜੀ (78) ਵਾਸੀ ਬਾਲਦ ਕਲਾਂ ਦਾ ਅਣਪਛਾਤਿਆਂ ਵੱਲੋਂ ਕਤਲ ਕਰ ਦਿੱਤਾ ਗਿਆ।

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਰਾਮ ਜੀ ਦੇ ਭਤੀਜੇ ਪ੍ਰਗਟ ਸਿੰਘ ਨੇ ਦੱਸਿਆ ਕਿ ਉਸ ਦਾ ਚਾਚਾ ਉਕਤ ਖਾਲੀ ਪਲਾਟ ਵਿੱਚ ਟਿਊਬਵੈੱਲ ਦੇ ਸਮਾਨ ਦੀ ਰਾਖੀ ਲਈ ਚੌਂਕੀਦਾਰ ਵਜੋਂ ਤਾਇਨਾਤ ਸੀ। ਇਸੇ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਉਸ ਦੀ ਲਾਸ਼ ਨੂੰ ਮੰਜੇ ਨਾਲ ਬੰਨ੍ਹ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਜਦੋਂ ਟਿਊਬਵੈੱਲ ਲਗਾਉਣ ਵਾਲੀ ਮਸ਼ੀਨ 'ਤੇ ਕੰਮ ਕਰਨ ਵਾਲੇ ਵਿਅਕਤੀ ਪਲਾਟ ਵਿਚ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਰਾਮ ਜੀ ਦੀ ਲਾਸ਼ ਮੰਜੇ ਉੱਪਰ ਪਈ ਸੀ ਜਿਸ ਦੀ ਸੂਚਨਾ ਉਨ੍ਹਾਂ ਵੱਲੋਂ ਪਰਿਵਾਰ ਨੂੰ ਦਿੱਤੀ ਗਈ ਅਤੇ ਪਰਿਵਾਰ ਵੱਲੋਂ ਇਸ ਦੀ ਸੂਚਨਾ ਭਵਾਨੀਗੜ੍ਹ ਪੁਲੀਸ ਨੂੰ ਦਿੱਤੀ ਗਈ।

Advertisement

ਸਹਾਇਕ ਸਬ ਇੰਸਪੈਕਟਰ ਸਤਵੰਤ ਸਿੰਘ ਦੀ ਅਗਵਾਈ ਵਿਚ ਪਹੁੰਚੀ ਪੁਲੀਸ ਪਾਰਟੀ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ।

Advertisement

ਮ੍ਰਿਤਕ ਵਿਅਕਤੀ ਦੇ ਪੁੱਤਰ ਸੁਖਵਿੰਦਰ ਸਿੰਘ ਦੇ ਬਿਆਨਾਂ ਤੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement
×