DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੱਜ ਤੋਂ ਕੱਟੇ ਜਾਣਗੇ ਪਾਣੀ ਤੇ ਸੀਵਰੇਜ ਦੇ ਕਨੈਕਸ਼ਨ

ਤੈਅ ਥਾਂ ’ਤੇ ਡੇਅਰੀਆਂ ਤਬਦੀਲ ਨਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ

  • fb
  • twitter
  • whatsapp
  • whatsapp
Advertisement
ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਲਈ ਨਗਰ ਨਿਗਮ ਵੱਲੋਂ ਡੇਅਰੀਆਂ ਨੂੰ ਸ਼ਹਿਰੋਂ ਬਾਹਰ ਕੱਢਣ ਲਈ ਅਬਲੋਵਾਲ ਵਿੱਚ ਵਿਸ਼ੇਸ਼ ਪ੍ਰਾਜੈਕਟ ਸਥਾਪਤ ਕੀਤਾ ਗਿਆ ਹੈ ਅਤੇ ਸਾਰੀਆਂ ਡੇਅਰੀਆਂ ਨੂੰ 2 ਜਨਵਰੀ ਤੱਕ ਇਸ ’ਚ ਤਬਦੀਲ ਕਰਨ ਦੀ ਤਾਕੀਦ ਕੀਤੀ ਗਈ ਸੀ। ਇਨ੍ਹਾਂ ਆਦੇਸ਼ਾਂ ਦੀ ਪਾਲਣਾ ਨਾ ਕਰਨ ਵਾਲ਼ਿਆਂ ਦੇ ਖਿਲਾਫ਼ ਕਾਰਵਾਈ ਸ਼ੁਰੂ ਕਰਦਿਆਂ ਨਗਰ ਨਿਗਮ ਵੱਲੋਂ 6 ਜਨਵਰੀ ਤੋਂ ਉਨ੍ਹਾਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟਣ ਦਾ ਫੈਸਲਾ ਲਿਆ ਹੈ। ਇਹ ਜਾਣਕਾਰੀ ਮੇਅਰ ਕੁੰਦਨ ਗੋਗੀਆ ਅਤੇ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਨੇ ਦਿੱਤੀ। ਉਨ੍ਹਾਂ ਦਾ ਕਹਿਣਾ ਸੀ ਕਿ ਜਿਹੜੀਆਂ ਡੇਅਰੀਆਂ ਅਜੇ ਤੱਕ ਵੀ ਸ਼ਿਫਟ ਨਹੀਂ ਕੀਤੀਆਂ ਗਈਆਂ, ਉਨ੍ਹਾਂ ਦੇ 6 ਜਨਵਰੀ ਤੋਂ ਬਾਕਾਇਦਾ ਕੁਨੈਕਸ਼ਨ ਕੱਟ ਦਿੱਤੇ ਜਾਣਗੇ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਵੀਂ ਥਾਂ ’ਤੇ ਪਾਣੀ, ਬਿਜਲੀ, ਸੜਕਾਂ, ਸਟਰੀਟ ਲਾਈਟਾਂ ਅਤੇ ਗੰਦੇ ਪਾਣੀ ਦੀ ਨਿਕਾਸੀ ਸਮੇਤ ਹੋਰ ਸਾਰੀਆਂ ਬੁਨਿਆਦੀ ਸਹੂਅਤਾਂ ਉਪਲਬਧ ਹਨ। ਸਾਰੀਆ ਡੇਅਰੀਆਂ ਸ਼ਹਿਰੋਂ ਬਾਹਰ ਤਬਦੀਲ ਕਰਨ ਲਈ ਕਈ ਵਾਰ ਮੌਕੇ ਦਿੱਤੇ ਗਏ ਹਨ। ਕੁਝ ਡੇਅਰੀ ਮਾਲਕਾਂ ਵੱਲੋਂ ਅਦਾਲਤ ਦਾ ਰੁੱਖ ਵੀ ਕੀਤਾ ਗਿਆ ਪਰ ਕੋਈ ਉਨ੍ਹਾਂ ਦੇ ਹੱਕ ’ਚ ਕੋਈ ਫੈਸਲਾ ਨਾ ਆਉਣ ਤੋਂ ਬਾਅਦ ਵੀ ਨਿਗਮ ਨੇ ਜਬਰਦਸਤੀ ਨਹੀਂ ਕੀਤੀ। ਇਸ ਮਗਰੋਂ ਵੀ ਨਿਗਮ ਵੱਲੋਂ ਉਨ੍ਹਾਂ ਨੂੰ 2 ਜਨਵਰੀ ਤੱਕ ਦਾ ਸਮਾਂ ਤੇ ਅਲਟੀਮੇਟਮ ਦਿੱਤਾ ਗਿਆ ਸੀ। ਪਰ ਨਿਗਮ ਦੀਆਂ ਟੀਮਾ ਇਨ੍ਹਾਂ ਆਦੇਸ਼ਾਂ ਦਾ ਪਾਲਣ ਨਾ ਕਰਨ ਵਾਲ਼ਿਆ ਦੇ ਕੱਲ੍ਹ ਤੋਂ ਕੁਨੈਕਸ਼ਨ ਕੱਟ ਦੇਣਗੀਆਂ।

Advertisement

ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਡੇਅਰੀਆਂ ਕਾਰਨ ਗੰਦਗੀ, ਬਦਬੂ ਅਤੇ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਸਨ। ਕਈ ਥਾਈਂ ਸੀਵਰੇਜ ਜਾਮ ਹੋਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਰਿਹਾ ਹੈ। ਇਨ੍ਹਾਂ ਸਮੱਸਿਆਵਾਂ ਦੇ ਸਮਾਧਾਨ ਲਈ ਹੀ ਅਬਲੋਵਾਲ਼ ਵਿੱਚ ਡੇਅਰੀ ਪ੍ਰ੍ਰਾਜੈਕਟ ਸਥਾਪਤ ਕੀਤਾ ਗਿਆ ਹੈ। ਅੰਤ ਵਿੱਚ ਮੇਅਰ ਕੁੰਦਨ ਗੋਗੀਆ ਨੇ ਸਾਰੇ ਡੇਅਰੀ ਮਾਲਕਾਂ ਨੂੰ ਨਿਗਮ ਨਾਲ ਸਹਿਯੋਗ ਕਰਦਿਆਂ ਆਪਣੀਆਂ ਡੇਅਰੀਆ ਤੁਰੰਤ ਤਬਦਲੀ ਕਰਨ ਦੀ ਅਪੀਲ ਵੀ ਕੀਤੀ। ਕੁਨੈਕਸ਼ਨ ਕੱਟਣ ਦੀ ਰਣਨੀਤੀ ਬਣਾਉਣ ਲਈ ਉਨ੍ਹਾਂ ਨੇ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।

Advertisement

Advertisement
×