ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਾਟਰ ਸਪਲਾਈ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਧਰਨਾ

28ਵੇਂ ਦਿਨ ਜਾਰੀ ਰਹੀ ਭੁੱਖ ਹੜਤਾਲ; ਕੈਬਨਿਟ ਮੰਤਰੀ ਰਵਜੋਤ ਸਿੰਘ ਨਾਲ ਮੀਟਿੰਗ ਅੱਜ
Advertisement

ਗੁਰਦੀਪ ਸਿੰਘ ਲਾਲੀ

ਸੰਗਰੂਰ, 7 ਜੁਲਾਈ

Advertisement

ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰ ਯੂਨੀਅਨ ਦੀ ਅਗਵਾਈ ਹੇਠ ਆਊਟਸੋਰਸ ਕਾਮਿਆਂ ਦੀ ਹੜਤਾਲ 28ਵੇਂ ਦਿਨ ਵੀ ਜਾਰੀ ਰਹੀ ਅਤੇ ਕਾਮਿਆਂ ਵੱਲੋਂ ਇਥੇ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਵਾਸ ਸ਼ਰਮਾ ਨੇ ਦੱਸਿਆ ਕਿ 10 ਜੂਨ ਤੋਂ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਆਊਟਸੋਰਸ ਕਾਮੇ ਬੇਮਿਆਦੀ ਹੜਤਾਲ ’ਤੇ ਹਨ ਪਰ ਸਰਕਾਰ ਵਲੋਂ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦਿਆਂ ਦੇ ਨਾਲ ਸੱਤਾ ਵਿੱਚ ਆਈ ਸੀ ਅਤੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਹਰਾ ਪੈਨ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਚੱਲੇਗਾ ਪਰ ਉਹ ਹਰਾ ਪੈਨ ਪਤਾ ਨਹੀਂ ਕਿਥੇ ਗੁਆਚ ਗਿਆ। ਉਨ੍ਹਾਂ ਦੱਸਿਆ ਕਿ ਭਲਕੇ 8 ਜੁਲਾਈ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਪੰਜਾਬ ਭਵਨ ਚੰਡੀਗੜ੍ਹ ਵਿੱਚ ਹੋਵੇਗੀ ਅਤੇ 9 ਜੁਲਾਈ ਨੂੰ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਹੋਵੇਗੀ। ਇਨ੍ਹਾਂ ਮੀਟਿੰਗਾਂ ਤੋਂ ਕਾਮਿਆਂ ਨੂੰ ਪੂਰੀ ਉਮੀਦ ਹੈ ਕਿ ਸਰਕਾਰ ਮੰਗਾਂ ਮੰਨੇਗੀ। ਉਨ੍ਹਾਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਮਹਿਕਮੇ ਵਿੱਚ ਬਿਨਾਂ ਸ਼ਰਤ ਮਹਿਕਮੇ ਵਿਚ ਮਰਜ ਕਰਕੇ ਰੈਗੂਲਰ ਕਰੇ, 1948 ਕਿਰਤ ਕਾਨੂੰਨ ਮੁਤਾਬਿਕ ਗੁਜ਼ਾਰੇ ਲਈ ਤਨਖਾਹ ਕੀਤੀ ਜਾਵੇ ਅਤੇ ਸੇਵਾਮੁਕਤੀ ਦੀ ਕਗਾਰ ’ਤੇ ਮੁਲਾਜ਼ਮਾਂ ਦੀ ਨੌਕਰੀ ਦੀ ਉਮਰ 65 ਸਾਲ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ 11 ਜੁਲਾਈ ਨੂੰ ਝੰਡਾ ਮਾਰਚ ਕੀਤਾ ਜਾਵੇਗਾ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਮੰਡੇਰ, ਮੀਤ ਪ੍ਰਧਾਨ ਅਮਿਤ ਕੁਮਾਰ, ਜਨਰਲ ਸਕੱਤਰ ਜਗਵੀਰ ਸਿੰਘ, ਸਹਾਇਕ ਸਕੱਤਰ ਮਿਲਖਾ ਸਿੰਘ ਬਰਨਾਲਾ, ਕਲਵਿੰਦਰ ਸਿੰਘ ਹਰਦੀਪ ਕੁਮਾਰ ਸ਼ਰਮਾ, ਸੂਬਾ ਅਗਜ਼ੈਕਟਿਵ ਮੈਂਬਰ ਬੀਰਾ ਸਿੰਘ ਬਰੇਟਾ ਤੇ ਸੱਤਪਾਲ ਸਿੰਘ ਆਦਿ ਹਾਜ਼ਰ ਸਨ।

Advertisement