DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਾਮਨਗਰ ਬਸਤੀ ’ਚ ਜਲ ਸਪਲਾਈ ਪ੍ਰਾਜੈਕਟ ਸ਼ੁਰੂ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸ਼ਹਿਰ ਦੀ ਰਾਮਨਗਰ ਬਸਤੀ ਵਾਰਡ ਨੰਬਰ 23 ਵਿੱਚ ਕਰੀਬ 2.50 ਕਰੋੜ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਲੋੜ ਮੁਤਾਬਕ ਪੁਰਾਣੀਆਂ...

  • fb
  • twitter
  • whatsapp
  • whatsapp
Advertisement
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸ਼ਹਿਰ ਦੀ ਰਾਮਨਗਰ ਬਸਤੀ ਵਾਰਡ ਨੰਬਰ 23 ਵਿੱਚ ਕਰੀਬ 2.50 ਕਰੋੜ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਲੋੜ ਮੁਤਾਬਕ ਪੁਰਾਣੀਆਂ ਹੋ ਚੁੱਕੀਆਂ ਪਾਈਪ ਲਾਈਨਾਂ ਨੂੰ ਤਬਦੀਲ ਕਰ ਕੇ ਨਵੀਆਂ ਉੱਚ-ਗੁਣਵੱਤਾ ਵਾਲੀਆਂ ਪਾਈਪਾਂ ਵਿਛਾਈਆਂ ਜਾਣਗੀਆਂ। ਰਾਮ ਨਗਰ ਬਸਤੀ ਵਿੱਚ ਪਾਣੀ ਸਪਲਾਈ ਸਬੰਧੀ ਪਿਛਲੇ ਕਈ ਸਾਲਾਂ ਤੋਂ ਲੋਕ ਪ੍ਰੇਸ਼ਾਨ ਸਨ। ਪਾਣੀ ਦੀ ਅਨਿਯਮਿਤ ਸਪਲਾਈ, ਘੱਟ ਪਾਣੀ ਦਬਾਅ ਅਤੇ ਕਈ ਥਾਵਾਂ 'ਤੇ ਪਾਣੀ ਦੀ ਗੁਣਵੱਤਾ ਖ਼ਰਾਬ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਹ ਕਾਇਆ-ਕਲਪ ਪ੍ਰਾਜੈਕਟ ਨਾ ਸਿਰਫ਼ ਬਿਹਤਰ ਸਪਲਾਈ ਮੁਹੱਈਆ ਕਰੇਗਾ, ਸਗੋਂ ਲੰਬੇ ਸਮੇਂ ਲਈ ਟਿਕਾਊ ਹੱਲ ਵੀ ਪ੍ਰਦਾਨ ਕਰੇਗਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਇਲਾਕੇ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਵਿਧਾਇਕ ਨੇ ਭਰੋਸਾ ਦਵਾਇਆ ਕਿ ਇਲਾਕੇ ਦੇ ਹੋਰ ਵਿਕਾਸ ਕਾਰਜਾਂ, ਜਿਵੇਂ ਕਿ ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਦੀ ਬਦਲੀ, ਡਰੇਨਜ ਲਾਈਨਾਂ ਦੀ ਸਫਾਈ ਅਤੇ ਹੋਰ ਕੰਮਾਂ ਨੂੰ ਵੀ ਤਰਜੀਹੀ ਅਧਾਰ ’ਤੇ ਕਰਵਾਇਆ ਜਾਵੇਗਾ। ਇਸ ਮੌਕੇ ਨਗਰ ਕੌਸ਼ਲ ਦੇ ਮੀਤ ਪ੍ਰਧਾਨ ਕ੍ਰਿਸ਼ਨ ਲਾਲ ਵਿੱਕੀ, ਇਲਾਕਾ ਨਿਵਾਸੀਆਂ, ਸਮਾਜ ਸੇਵਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।

Advertisement

Advertisement

Advertisement
×