DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵਿਰੋਧੀ ਤਾਕਤਾਂ ਖ਼ਿਲਾਫ਼ ਗੁਰਮਤਿ ਦੀ ਰੌਸ਼ਨੀ ’ਚ ਲੜਾਂਗੇ: Dhami

ਸ਼੍ਰੋਮਣੀ ਕਮੇਟੀ ਵੱਲੋਂ ਮਾਲਵਾ ਵਿੱਚ ਧਰਮ ਪ੍ਰਚਾਰ ਲਹਿਰ ਪ੍ਰਚੰਡ ਕਰਨ ਦਾ ਫ਼ੈਸਲਾ

  • fb
  • twitter
  • whatsapp
  • whatsapp
featured-img featured-img
ਇਕੱਤਰਤਾ ’ਚ ਸ਼ਾਮਲ ਹਰਜਿੰਦਰ ਸਿੰਘ ਧਾਮੀ, ਟੇਕ ਸਿੰਘ ਧਨੌਲਾ ਅਤੇ ਹੋਰ।
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ) ਵੱਲੋਂ ਸਿੱਖੀ ਦੇ ਪ੍ਰਸਾਰ ਅਤੇ ਅਜੋਕੀ ਪੀੜ੍ਹੀ ਨੂੰ ਗੁਰਮਤਿ ਸੱਭਿਆਚਾਰ ਨਾਲ ਜੋੜਨ ਲਈ ਮਾਲਵਾ ਜ਼ੋਨ ਅੰਦਰ ‘ਚੱਲਦਾ ਵਹੀਰ’ ਮੁਹਿੰਮ ਤਹਿਤ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਦੀ ਲਹਿਰ ਨੂੰ ਵਧੇਰੇ ਪ੍ਰਚੰਡ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਅਹਿਮ ਫ਼ੈਸਲਾ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਪ੍ਰਚਾਰਕਾਂ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਲਿਆ ਗਿਆ। ਇਕੱਤਰਤਾ ਦੌਰਾਨ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਚਾਰਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਵਿਰੋਧੀ ਤਾਕਤਾਂ ਗੁਰਬਾਣੀ ਦੇ ਅਦਬ-ਸਤਿਕਾਰ ਅਤੇ ਰਹਿਤ ਮਰਿਆਦਾ ਪ੍ਰਤੀ ਭਰਮ-ਭੁਲੇਖੇ ਪੈਦਾ ਕਰ ਕੇ ਸੰਗਤ ਨੂੰ ਗੁਰਬਾਣੀ ਤੋਂ ਦੂਰ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੀਆਂ ਹਨ। ਉਨ੍ਹਾਂ ਸਿੱਖ ਸੰਸਥਾਵਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਦਾ ਮੂੰਹ-ਤੋੜ ਜਵਾਬ ਦੇਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਸੰਗਤ ਤੱਕ ਪਹੁੰਚਾਉਣ ਦੀ ਤਾਕੀਦ ਕੀਤੀ। ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਸੁਰਜੀਤ ਸਿੰਘ ਗੜ੍ਹੀ ਨੇ ਦੱਸਿਆ ਕਿ ਜਲਦ ਹੀ ਤਰੀਕਾਂ ਦਾ ਐਲਾਨ ਕਰ ਕੇ ਇਸ ਮੁਹਿੰਮ ਨੂੰ ਪੂਰੇ ਪੰਜਾਬ ਵਿੱਚ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਮਾਲਵਾ ਜ਼ੋਨ ਵਿੱਚ ਧਰਮ ਪ੍ਰਚਾਰ ਕਾਰਜਾਂ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਮੈਂਬਰ ਜਸਮੇਰ ਸਿੰਘ ਲਾਛੜੂ, ਕੁਲਦੀਪ ਕੌਰ ਟੌਹੜਾ, ਭੁਪਿੰਦਰ ਸਿੰਘ ਭਲਵਾਨ, ਪਰਮਜੀਤ ਕੌਰ ਭੰਗੂ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਪ੍ਰਚਾਰਕ ਮੁਖੀ ਭੋਲਾ ਸਿੰਘ, ਮੈਨੇਜਰ ਭਾਗ ਸਿੰਘ ਚੌਹਾਨ ਤੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਹਾਜ਼ਰ ਸਨ।

Advertisement
Advertisement
×