‘ਵੋਟ ਚੋਰ, ਗੱਦੀ ਛੋੜ’ ਮੁਹਿੰਮ ਤੇਜ਼ ਕਰਾਂਗੇ: ਸਿੰਗਲਾ
ਆਲ ਇੰਡੀਆ ਕਾਂਗਰਸ ਪਾਰਟੀ ਵੱਲੋਂ ਆਰੰਭੀ ਗਈ ‘ਵੋਟ ਚੋਰ, ਗੱਦੀ ਛੋੜ ਮੁਹਿੰਮ’ ਤਹਿਤ ਕਾਂਗਰਸ ਦੇ ਵਰਕਰਾਂ ਨੇ ਸੰਗਰੂਰ ਵਿੱਚ 50 ਹਜ਼ਾਰ ਤੋਂ ਵੱਧ ਹਸਤਾਖ਼ਰ ਫਾਰਮ ਭਰ ਕੇ ਰਿਕਾਰਡ ਬਣਾਇਆ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ...
Advertisement
ਆਲ ਇੰਡੀਆ ਕਾਂਗਰਸ ਪਾਰਟੀ ਵੱਲੋਂ ਆਰੰਭੀ ਗਈ ‘ਵੋਟ ਚੋਰ, ਗੱਦੀ ਛੋੜ ਮੁਹਿੰਮ’ ਤਹਿਤ ਕਾਂਗਰਸ ਦੇ ਵਰਕਰਾਂ ਨੇ ਸੰਗਰੂਰ ਵਿੱਚ 50 ਹਜ਼ਾਰ ਤੋਂ ਵੱਧ ਹਸਤਾਖ਼ਰ ਫਾਰਮ ਭਰ ਕੇ ਰਿਕਾਰਡ ਬਣਾਇਆ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਗੱਲਬਾਤ ਦੌਰਾਨ ਕੀਤਾ। ਸ੍ਰੀ ਸਿੰਗਲਾ ਨੇ ਦੱਸਿਆ ਕਿ ਕਾਂਗਰਸ ਦੀ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਸ੍ਰੀ ਸਿੰਗਲਾ ਨੇ ਕਿਹਾ ਕਿ ਦਸਹਿਰੇ ਦੇ ਤਿਉਹਾਰ ਵੇਲੇ ‘ਵੋਟ ਚੋਰ, ਗੱਦੀ ਛੋੜ’ ਦੀ ਆਰੰਭੀ ਮੁਹਿੰਮ ਦਾ ਕਾਂਗਰਸੀ ਵਰਕਰਾਂ ਵੱਲੋਂ ਜ਼ਬਰਦਸਤ ਉਤਸ਼ਾਹ ਦਿਖਾਇਆ ਗਿਆ ਹੈ। ਸੰਗਰੂਰ ਦੇ ਸਮੂਹ ਕਾਂਗਰਸੀ ਵਰਕਰਾਂ ਨੇ 50 ਹਜ਼ਾਰ ਦੀ ਗਿਣਤੀ ਵਿੱਚ ਹਸਤਾਖ਼ਰ ਫਾਰਮ ਭਰ ਕੇ ਕੇਂਦਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ ਹੈ।
Advertisement
Advertisement
×