DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਗਲੇ ਮਹੀਨੇ ਤੋਂ ਏ ਆਈ ਪਾਠਕ੍ਰਮ ਲਾਂਚ ਕਰਾਂਗੇ: ਬੈਂਸ

ਸੰਗਰੂਰ ’ਚ ਬਰਾਈਟ ਮਾਈਂਡਜ ਪੰਜਾਬ ਤਹਿਤ ਸਮਾਗਮ

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ। -ਫੋਟੋ: ਲਾਲੀ
Advertisement

ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਅੱਜ ਸਥਾਨਕ ਡਾਇਟ ਵਿੱਚ ਕਰਵਾਏ ਸਮਾਗਮ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ 12ਵੀਂ ਜਮਾਤ ਵਿੱਚ 90 ਫੀਸਦੀ ਤੇ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਏ ਆਈ (ਮਸਨੂਈ ਬੌਧਿਕਤਾ) ਵੱਡਾ ਵਿਸ਼ਾ ਬਣ ਚੁੱਕਾ ਹੈ। ਦੁਨੀਆ ਦੇ ਸਾਰੇ ਦੇਸ਼ ਇਸ ਤਕਨਾਲੋਜੀ ਨੂੰ ਤੇਜ਼ੀ ਨਾਲ ਅਪਣਾ ਰਹੇ ਹਨ, ਇਸ ਲਈ ਪੰਜਾਬ ਨੂੰ ਵੀ ਸਮੇਂ ਦੇ ਨਾਲ ਕਦਮ ਮਿਲਾਉਣ ਦੀ ਲੋੜ ਹੈ। ਪੰਜਾਬ ਸਰਕਾਰ ਪਿਛਲੇ ਇੱਕ ਸਾਲ ਤੋਂ ਇਸ ’ਤੇ ਕੰਮ ਕਰ ਰਹੀ ਹੈ ਅਤੇ ਅਗਲੇ ਮਹੀਨੇ ਤੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਏ ਆਈ ਪਾਠਕ੍ਰਮ ਲਾਂਚ ਕੀਤਾ ਜਾਵੇਗਾ।

Advertisement

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਏ ਆਈ ਆਉਣ ਵਾਲੇ ਸਮੇਂ ਵਿੱਚ ਨਵੀਆਂ ਨੌਕਰੀਆਂ ਦੇ ਮੌਕੇ ਪੈਦਾ ਕਰੇਗੀ ਪਰ ਕੁਝ ਰਵਾਇਤੀ ਨੌਕਰੀਆਂ ’ਤੇ ਅਸਰ ਵੀ ਪਵੇਗਾ। ਉਨ੍ਹਾਂ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ, ਨਕਲ ਰੋਕਣ ਅਤੇ ਪੜ੍ਹਾਉਣ ਦੇ ਨਵੇਂ ਢੰਗ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਵਿਚਾਰ ਵੀ ਸੁਣੇ।

Advertisement

ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਵਿਧਾਇਕ ਨਰਿੰਦਰ ਕੌਰ ਭਰਾਜ, ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਸਕੱਤਰ ਸਿੰਘ ਬੱਲ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।

Advertisement
×