DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੜ੍ਹਬਾ ਨੂੰ ਪੰਜਾਬ ’ਚੋਂ ਨਮੂਨੇ ਦਾ ਹਲਕਾ ਬਣਾਵਾਂਗੇ: ਚੀਮਾ

ਵਿੱਤ ਮੰਤਰੀ ਨੇ ਪਿੰਡ ਛਾਜਲੀ ਦੇ ਵਿਕਾਸ ਲਈ ਪੰਚਾਇਤ ਨੂੰ ਗਰਾਂਟ ਦਾ ਚੈੱਕ ਸੌਂਪਿਆ
  • fb
  • twitter
  • whatsapp
  • whatsapp
Advertisement

ਬੀਰ ਇੰਦਰ ਸਿੰਘ ਬਨਭੌਰੀ

ਸੁਨਾਮ ਊਧਮ ਸਿੰਘ ਵਾਲਾ, 13 ਜੁਲਾਈ

Advertisement

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਛਾਜਲੀ ਵਿੱਚ ਵਿਕਾਸ ਕਾਰਜਾਂ ਲਈ 80 ਲੱਖ ਰੁਪਏ ਦਾ ਚੈੱਕ ਪੰਚਾਇਤ ਨੂੰ ਸੌਂਪਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਵਿੱਚ 65 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ, ਪਿੰਡ ਦੀ ਰੋਜਾ ਪੱਤੀ ਵਿੱਚ ਕਰੀਬ 5 ਲੱਖ ਰੁਪਏ ਦੀ ਲਾਗਤ ਨਾਲ ਅਤੇ ਕਾਹਲ ਪੱਤੀ ਵਿੱਚ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਬਣਾਏ ਜਾਣਗੇ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਖੇਡ ਸਟੇਡੀਅਮ ਅਤੇ ਪਾਰਕਾਂ ਦੀ ਮੰਗ ਕੀਤੀ ਜਾ ਰਹੀ ਸੀ, ਜਿਹੜੀ ਕਿ ਹੁਣ ਪੂਰੀ ਹੋ ਰਹੀ ਹੈ।

ਇਹ ਪ੍ਰਾਜੈਕਟ ਤੈਅ ਸਮੇਂ ਵਿੱਚ ਮੁਕੰਮਲ ਕਰ ਦਿੱਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ-ਨਾਲ ਪਿੰਡਾਂ ਵਿੱਚ ਪਾਰਕ ਬਣਾਉਣ ਵੱਲ ਵੀ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਸੈਰ ਕਰਨ, ਕਸਰਤ ਕਰਨ ਅਤੇ ਬੱਚਿਆਂ ਨੂੰ ਖੇਡਣ ਲਈ ਸਾਫ਼ ਸੁਥਰਾ ਤੇ ਸ਼ੁੱਧ ਵਾਤਾਵਰਨ ਮਿਲੇਗਾ।

ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਸਾਰੇ ਹੀ ਵਿਕਾਸ ਕਾਰਜ ਇਸ ਦੂਰਅੰਦੇਸ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਦਿੜ੍ਹਬਾ ਨੂੰ ਸੂਬੇ ਦਾ ਅੱਵਲ ਦਰਜੇ ਦਾ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਗੁਰਬਿਆਸ ਸਿੰਘ ਸਰਪੰਚ, ਸੰਸਾਰ ਸਿੰਘ ਪੰਚ, ਦੀਪ ਪੰਚ, ਬਲਜੀਤ ਸਿੰਘ ਪੰਚ, ਪਰਗਟ ਸਿੰਘ ਪੰਚ, ਹੁਸਨਪ੍ਰੀਤ ਸਿੰਘ ਪੰਚ, ਦਲਜੀਤ ਸਿੰਘ ਪੰਚ, ਗੁਰਸੇਵਕ ਸਿੰਘ ਪੰਚ, ਚਮਕੌਰ ਸਿੰਘ ਪੰਚ, ਅਜੀਤ ਸਿੰਘ ਪੰਚ, ਸੋਨੀ ਫੌਜੀ, ਹਰਵਿੰਦਰ ਸਿੰਘ, ਬਬਲਾ ਵਾਲੀਆ, ਰਿੰਕਾ, ਵਿੱਕੀ ਵਾਲੀਆ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ।

Advertisement
×