DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

‘ਨਾ ਫੁੱਲ ਚੁਗਾਂਗੇ, ਨਾ ਭੋਗ ਪਾਵਾਂਗੇ’: Gulzar Singh ਖ਼ੁਦਕੁਸ਼ੀ ਮਾਮਲੇ ’ਚ ਪਰਿਵਾਰ ਦਾ ਵੱਡਾ ਬਿਆਨ

Punjab Suicide Case: ਪਰਿਵਾਰ ਵੱਲੋਂ ਧੱਕੇ ਨਾਲ ਸਸਕਾਰ ਕਰਾਏ ਜਾਣ ਦੇ ਦੋਸ਼; ਪਰਿਵਾਰ ਵੱਲੋਂ ਪ੍ਰਸ਼ਾਸਨ ਤੋਂ 5 ਲੱਖ ਰੁਪਏ ਦਾ ਸਹਾਇਤਾ ਚੈੱਕ ਲਏ ਜਾਣ ਬਾਰੇ ਚਰਚਾ

  • fb
  • twitter
  • whatsapp
  • whatsapp
featured-img featured-img
ਪਰਿਵਾਰ ਵੱਲੋਂ ਜਾਰੀ ਕੀਤੀ ਗਈ ਵੀਡੀਓ ਸਕਰੀਨਸ਼ਾਟ। Credit: Bikram Singh Majithia/X/SS
Advertisement

ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਮਾਮਲੇ ਵਿੱਚ ਅੱਜ ਨਵਾਂ ਮੋੜ ਆ ਗਿਆ ਜਦੋਂ ਮ੍ਰਿਤਕ ਮਜ਼ਦੂਰ ਦੇ ਪਰਿਵਾਰ ਨੇ ਸਰਕਾਰੀ ਦਾਅਵੇ ਰੱਦ ਕਰ ਦਿੱਤੇ। ਅੱਜ ਜਾਰੀ ਵੀਡੀਓ ’ਚ ਮ੍ਰਿਤਕ ਗੁਲਜ਼ਾਰ ਸਿੰਘ ਦੇ ਤਿੰਨ ਲੜਕੇ ਤੇ ਮ੍ਰਿਤਕ ਦੀ ਪਤਨੀ ਨਜ਼ਰ ਆ ਰਹੀ ਹੈ ਅਤੇ ਹੁਣ ਮ੍ਰਿਤਕ ਦੇ ਪਰਿਵਾਰ ਨੇ ਪ੍ਰਸ਼ਾਸਨ ’ਤੇ ਦਬਾਅ ਪਾ ਕੇ ਸਸਕਾਰ ਕਰਨ ਦੇ ਇਲਜ਼ਾਮ ਲਗਾਏ ਹਨ। ਚੇਤੇ ਰਹੇ ਕਿ ਮਜ਼ਦੂਰ ਗੁਲਜ਼ਾਰ ਸਿੰਘ ਦਾ ਸਖ਼ਤ ਪੁਲੀਸ ਪਹਿਰੇ ਹੇਠ ਸਸਕਾਰ ਹੋਇਆ ਸੀ ਅਤੇ ਸਸਕਾਰ ਮੌਕੇ ਵਿਵਾਦ ਵੀ ਖੜ੍ਹਾ ਹੋ ਗਿਆ ਸੀ।

ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਵੀਡੀਓ ’ਚ ਦਾਅਵਾ ਕੀਤਾ  ਕਿ ਪ੍ਰਸ਼ਾਸਨ ਨੇ ਉਨ੍ਹਾਂ ’ਤੇ ਭਾਰੀ ਦਬਾਅ ਬਣਾਇਆ ਜਿਸ ਦੇ ਵਜੋਂ ਉਨ੍ਹਾਂ ਨੂੰ ਸਸਕਾਰ ਕਰਨਾ ਪਿਆ। ਅੱਜ ਪਰਿਵਾਰ ਨੇ ਐਲਾਨ ਕੀਤਾ ਕਿ ਜਿਨ੍ਹਾਂ ਸਮਾਂ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਨ੍ਹਾਂ ਸਮਾਂ ਮ੍ਰਿਤਕ ਮੈਂਬਰ ਦੇ ਨਾ ਫੁੱਲ ਚੁਗੇ ਜਾਣਗੇ ਅਤੇ ਨਾ ਹੀ ਭੋਗ ਸਮਾਗਮ ਕੀਤੇ ਜਾਣਗੇ। ਪਰਿਵਾਰ ਨੇ ਇਹ ਵੀ ਦਾਅਵਾ ਕੀਤਾ ਕਿ ਪ੍ਰਸ਼ਾਸਨ ਨੇ ਪਰਿਵਾਰ ਨੂੰ ਗੁੰਮਰਾਹ ਕਰਕੇ ਧੱਕੇ ਨਾਲ ਸਸਕਾਰ ਕਰਾਇਆ ਹੈ।

Advertisement

ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਅਤੇ ਪੰਜਾਬ ਦੇ ਲੋਕਾਂ ਤੋਂ ਸਾਥ ਮੰਗਿਆ ਹੈ। ਦੱਸਣਯੋਗ ਹੈ ਕਿ ਸਸਕਾਰ ਵਾਲੇ ਦਿਨ ਮ੍ਰਿਤਕ ਦੇ ਲੜਕੇ ਨੇ ਪੁਲੀਸ ਜਾਂਚ ’ਤੇ ਤਸੱਲੀ ਜ਼ਾਹਿਰ ਕੀਤੀ ਸੀ ਅਤੇ ਕਿਸੇ ਤਰ੍ਹਾਂ ਦਾ ਦਬਾਅ ਨਾ ਹੋਣ ਦੀ ਗੱਲ ਕਹੀ ਸੀ। ਉਸ ਸਮੇਂ ਲੜਕੇ ਨੇ ਪਰਿਵਾਰ ਦੇ ਇੱਕ ਜੀਅ ਨੂੰ  ਨੌਕਰੀ ਦੇਣ ’ਤੇ ਸਹਿਮਤੀ ਬਣਨ ਦਾ ਦਾਅਵਾ ਵੀ ਕੀਤਾ ਸੀ।

Advertisement

ਚੇਤੇ ਰਹੇ ਕਿ ਕੁੱਝ ਦਿਨ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸਮਾਗਮ ਦੌਰਾਨ ਮਜ਼ਦੂਰ ਗੁਲਜ਼ਾਰ ਸਿੰਘ ਨੇ ਪਿੰਡ ’ਚ ਚਿੱਟਾ ਵਿਕਣ ਦੀ ਗੱਲ ਆਖੀ ਸੀ ਜਿਸ ਮਗਰੋਂ ਪੰਚਾਇਤ ਨੇ ਮਜ਼ਦੂਰ ਨੂੰ ਜਨਤਿਕ ਤੌਰ ’ਤੇ ਮਾਫ਼ੀ ਮੰਗਣ ਲਈ ਦਬਾਅ ਪਾਇਆ। ਇਸੇ ਦੌਰਾਨ ਗੁਲਜ਼ਾਰ ਸਿੰਘ ਜ਼ਹਿਰੀਲੀ ਚੀਜ਼ ਖਾ ਲਈ ਅਤੇ ਅਖੀਰ ਜ਼ਿੰਦਗੀ ਦੀ ਜੰਗ ਹਾਰ ਗਿਆ।

ਸੰਗਰੂਰ ਪੁਲੀਸ ਖ਼ੁਦਕੁਸ਼ੀ ਲਈ ਜ਼ਿੰਮੇਵਾਰ ਪਿੰਡ ਦੀ ਸਰਪੰਚ ਅਤੇ ਹੋਰਨਾਂ ’ਤੇ ਕੇਸ ਦਰਜ ਕਰਕੇ ਗ੍ਰਿਫ਼ਤਾਰ ਵੀ ਕਰ ਲਿਆ ਹੈ। ਅੱਜ ਹੀ ਪਿੰਡ ਤੂਰਬੰਜਾਰਾ ’ਚ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਪਹੁੰਚ ਰਹੇ ਹਨ।

ਹਾਲਾਂਕਿ ਦੂਜੇ ਪਾਸੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਪਰਿਵਾਰ ਵੱਲੋਂ ਪ੍ਰਸ਼ਾਸਨ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਹਾਸਲ ਕੀਤਾ ਹੈ। ਹਾਲਾਂਕਿ ਇਸ ਸਬੰਧੀ ਪਰਿਵਾਰ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

Advertisement
×