Sangrur Panchayats Get 5.51 Crore for Development Works: ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਉਣ ਦੇਵਾਂਗੇ: ਭਰਾਜ
ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਰੰਗਲਾ ਪੰਜਾਬ ਸਕੀਮ ਤਹਿਤ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਕੁੱਲ 5.51 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ ਗਏ। ਪੀ ਡਬਲਿਊ ਡੀ ਰੈਸਟ ਹਾਊਸ ਵਿੱਚ ਕਰਵਾਏ ਸਮਾਗਮ ਦੌਰਾਨ ਵਿਧਾਇਕਾ ਨਰਿੰਦਰ ਕੌਰ ਭਰਾਜ...
ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਰੰਗਲਾ ਪੰਜਾਬ ਸਕੀਮ ਤਹਿਤ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਕੁੱਲ 5.51 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ ਗਏ। ਪੀ ਡਬਲਿਊ ਡੀ ਰੈਸਟ ਹਾਊਸ ਵਿੱਚ ਕਰਵਾਏ ਸਮਾਗਮ ਦੌਰਾਨ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪੰਚਾਇਤਾਂ ਨੂੰ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਵਿਕਾਸ ਦੇ ਮਾਡਲ ਵਜੋਂ ਸਥਾਪਤ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸੇ ਉਦੇਸ਼ ਨਾਲ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਸਮੇਂ ਸਿਰ ਜਾਰੀ ਕੀਤੇ ਜਾ ਰਹੇ ਹਨ। ਵਿਧਾਇਕਾ ਨੇ ਦੱਸਿਆ ਕਿ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਦੀ ਵਰਤੋਂ ਗਲੀਆਂ ਅਤੇ ਨਾਲੀਆਂ ਦੀ ਉਸਾਰੀ, ਪੀਣ ਵਾਲੇ ਸਾਫ਼ ਪਾਣੀ ਦੀ ਵਿਵਸਥਾ, ਛੱਪੜਾਂ ਦੇ ਨਵੀਨੀਕਰਨ, ਸਟਰੀਟ ਲਾਈਟਾਂ, ਧਰਮਸ਼ਾਲਾਵਾਂ, ਸ਼ਮਸ਼ਾਨਘਾਟਾਂ, ਪਾਰਕਾਂ, ਖੇਡ ਮੈਦਾਨਾਂ ਅਤੇ ਜਨਤਕ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਕੀਤੀ ਜਾਵੇਗੀ। ਉਨ੍ਹਾਂ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਪੂਰੀ ਪਾਰਦਰਸ਼ਤਾ, ਇਮਾਨਦਾਰੀ ਅਤੇ ਉੱਚ ਗੁਣਵੱਤਾ ਨਾਲ ਨੇਪਰੇ ਚੜ੍ਹਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਫੰਡਾਂ ਦੀ ਸੁਚੱਜੀ ਅਤੇ ਨਿਯਮਾਂ ਅਨੁਸਾਰ ਵਰਤੋਂ ਯਕੀਨੀ ਬਣਾਈ ਜਾਵੇ ਤਾਂ ਜੋ ਹਰ ਰੁਪਇਆ ਲੋਕਾਂ ਦੀ ਭਲਾਈ ਲਈ ਖਰਚ ਹੋ ਸਕੇ। ਇਸ ਮੌਕੇ ਪਿੰਡ ਚੰਗਾਲ, ਖਿਲਰੀਆਂ, ਮੰਗਵਾਲ, ਸਾਰੋਂ, ਭਿੰਡਰਾਂ, ਬਾਲੀਆਂ, ਬੰਗਾਂਵਾਲੀ, ਬਲਿਆਲ, ਭੱਟੀਵਾਲ ਕਲਾਂ, ਭੱਟੀਵਾਲ ਖੁਰਦ, ਬੀਂਬੜ, ਬੀਂਬੜੀ, ਗਹਿਲਾਂ, ਝਨੇੜੀ, ਜੌਲੀਆਂ, ਲੱਖੇਵਾਲ, ਮਾਝੀ, ਮਹਿਸਮਪੁਰ, ਜਲਾਣ, ਭਰਾਜ, ਨਦਾਮਪੁਰ, ਨੰਦਗੜ੍ਹ, ਫੁੰਮਣਵਾਲ, ਸ਼ਾਹਪੁਰ, ਰਾਮਪੁਰਾ, ਫੱਗੂਵਾਲਾ, ਖੇੜੀ ਗਿੱਲਾਂ, ਚੰਨੋ, ਖੇੜੀ ਚੰਦਵਾਂ ਅਤੇ ਹਰਕ੍ਰਿਸ਼ਨਪੁਰਾ ਦੀਆਂ ਗ੍ਰਾਮ ਪੰਚਾਇਤਾਂ ਨੂੰ ਚੈੱਕ ਭੇਟ ਕੀਤੇ ਗਏ। ਇਸ ਮੌਕੇ ਅਧਿਕਾਰੀ, ਪਤਵੰਤੇ ਅਤੇ ਪਿੰਡਾਂ ਦੇ ਲੋਕ ਹਾਜ਼ਰ ਸਨ।

