ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਸਵਾਗਤ
ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਸੰਗਰੂਰ ਪੁੱਜਣ ’ਤੇ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁੱਲਟ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਵੱਲੋਂ ਅਸ਼ਵਨੀ ਸ਼ਰਮਾ ਨੂੰ ਗੁਲਦਸਤੇ ਭੇਟ ਕੀਤੇ ਗਏ ਅਤੇ ਪਾਰਟੀ ਦੀ ਮਜ਼ਬੂਤੀ ਲਈ ਸਿਰਤੋੜ ਯਤਨ ਕਰਨ ਦਾ ਭਰੋਸਾ ਦਿਵਾਇਆ ਗਿਆ। ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁਲਟ ਵੱਲੋਂ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਪਾਰਟੀ ਦੇ ਆਧਾਰ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਲੀਡਰਸ਼ਿਪ ਵੱੱਲੋਂ ਕੀਤੀਆਂ ਜਾ ਰਹੀ ਸਿਆਸੀ ਗਤੀਵਿਧੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਨਾਲ ਪੰਜਾਬ ਭਾਜਪਾ ਅੰਦਰ ਨਵਾਂ ਜੋਸ਼ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਸਿਆਸੀ ਆਧਾਰ ਮਜ਼ਬੂਤ ਹੋ ਰਿਹਾ ਹੈ ਅਤੇ ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਵਿੱਚ ਵੀ ਕਮਲ ਦਾ ਫੁੱਲ ਖਿੜੇਗਾ। ਸ੍ਰੀ ਦੁੱਲਟ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੰਜਾਬ ਦੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਨਾਕਾਮ ਸਾਬਤ ਹੋਈਆਂ ਹਨ।