ਭਵਾਨੀਗੜ੍ਹ ਇਲਾਕੇ ’ਚ ਕਣਕ ਦੀ ਵਾਢੀ ਸ਼ੁਰੂ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 12 ਅਪਰੈਲ ਇਸ ਬਲਾਕ ਦੇ ਪਿੰਡਾਂ ਵਿੱਚ ਕਣਕ ਦੀ ਵਾਢੀ ਸ਼ੁਰੂ ਹੋ ਗਈ ਹੈ।ਵਿਸਾਖੀ ਤੋਂ ਇਕ ਦਿਨ ਪਹਿਲਾਂ ਹੀ ਅੱਜ ਬਲਾਕ ਦੇ ਤਕਰੀਬਨ ਹਰ ਪਿੰਡ ਵਿੱਚ ਹੀ ਕਿਸਾਨ ਕਣਕ ਦੀ ਵਢਾਈ ਵਿਚ ਜੁਟ ਗਏ ਹਨ। ਇਸ...
Advertisement
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 12 ਅਪਰੈਲ
Advertisement
ਇਸ ਬਲਾਕ ਦੇ ਪਿੰਡਾਂ ਵਿੱਚ ਕਣਕ ਦੀ ਵਾਢੀ ਸ਼ੁਰੂ ਹੋ ਗਈ ਹੈ।ਵਿਸਾਖੀ ਤੋਂ ਇਕ ਦਿਨ ਪਹਿਲਾਂ ਹੀ ਅੱਜ ਬਲਾਕ ਦੇ ਤਕਰੀਬਨ ਹਰ ਪਿੰਡ ਵਿੱਚ ਹੀ ਕਿਸਾਨ ਕਣਕ ਦੀ ਵਢਾਈ ਵਿਚ ਜੁਟ ਗਏ ਹਨ। ਇਸ ਵਾਰ ਚੰਗੀ ਠੰਢ ਪੈਣ ਕਾਰਨ ਕਣਕ ਦੀ ਫ਼ਸਲ ਆਪਣੇ ਪੂਰੇ ਸਮੇਂ ਅਨੁਸਾਰ ਪੱਕੀ ਹੈ। ਇਸੇ ਦੌਰਾਨ ਨੇੜਲੇ ਪਿੰਡ ਕਾਕੜਾ ਦੇ ਕਿਸਾਨ ਹਰਵਿੰਦਰ ਸਿੰਘ, ਸਕਰੌਦੀ ਦੇ ਕਿਸਾਨ ਸੁਰਜੀਤ ਸਿੰਘ ਗੋਗੀ ਅਤੇ ਬਲਜਿੰਦਰ ਸਿੰਘ ਬਾਲਦ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਵੱਢੀ ਗਈ ਕਣਕ ਦਾ ਝਾੜ ਵਧੀਆ ਨਿਕਲ਼ਿਆ ਹੈ। ਇਸੇ ਦੌਰਾਨ ਮਾਰਕੀਟ ਕਮੇਟੀ ਭਵਾਨੀਗੜ੍ਹ ਦੇ ਸਕੱਤਰ ਹਰਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਖ ਅਨਾਜ ਮੰਡੀ ਸਮੇਤ ਬਲਾਕ ਦੇ 18 ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਸਬੰਧੀ ਪ੍ਰਬੰਧ ਮੁਕੰਮਲ ਕੀਤੇ ਗਏ ਹਨ।
Advertisement
×