Lehragaga ਦੇ ਕੋਟੜਾ ਲੇਹਲ ਵਿੱਚ ਖੜ੍ਹੀ ਕਣਕ ਨੂੰ ਅੱਗ ਲੱਗੀ
ਇੱਥੋਂ ਤਿੰਨ ਕਿਲੋਮੀਟਰ ਦੂਰੀ ’ਤੇ ਸਥਿਤ ਪਿੰਡ ਕੋਟੜਾ ਲਹਿਲ ’ਚ ਖੜ੍ਹੀ ਕਣਕ ਨੂੰ ਅੱਗ ਲੱਗ ਗਈ। ਪਿੰਡ ਦੇ ਲੋਕਾਂ ਨੇ ਟਰੈਕਟਰ ਲੈ ਕੇ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਕਿਸਾਨ ਸੋਨੂ ਸਿੰਘ ਨੇ...
Advertisement
ਇੱਥੋਂ ਤਿੰਨ ਕਿਲੋਮੀਟਰ ਦੂਰੀ ’ਤੇ ਸਥਿਤ ਪਿੰਡ ਕੋਟੜਾ ਲਹਿਲ ’ਚ ਖੜ੍ਹੀ ਕਣਕ ਨੂੰ ਅੱਗ ਲੱਗ ਗਈ। ਪਿੰਡ ਦੇ ਲੋਕਾਂ ਨੇ ਟਰੈਕਟਰ ਲੈ ਕੇ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਕਿਸਾਨ ਸੋਨੂ ਸਿੰਘ ਨੇ ਦੱਸਿਆ ਕਿ ਜੇ ਪਿੰਡ ਵਾਸੀ ਮੌਕੇ ’ਤੇ ਪੁੱਜ ਕੇ ਅੱਗ ’ਤੇ ਕਾਬੂ ਨਾ ਪਾਉਂਦੇ ਤਾਂ ਕਾਫ਼ੀ ਨੁਕਸਾਨ ਹੋ ਸਕਦਾ ਸੀ।
ਉਨ੍ਹਾਂ ਦੱਸਿਆ ਕਿ ਦੋ ਤੋਂ ਢਾਈ ਲੱਖ ਰੁਪਏ ਤੱਕ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਸ ਨੂੰ ਮੁਆਵਜ਼ੇ ਦਿੱਤਾ ਜਾਵੇ ਤਾਂ ਜੋ ਉਸ ਦਾ ਘਾਟਾ ਪੂਰਿਆ ਜਾ ਸਕੇ।
Advertisement
Advertisement
Advertisement
×

