ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਧੂਰੀ ਤੋਂ ਵਿਧਾਨ ਸਭਾ ਚੋਣ ਲੜਾਂਗਾ: ਬਰਾੜ

ਧੂਰੀ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਦਾ ਸਿਆਸੀ ਕਾਟੋ ਕਲੇਸ਼ ਵਧਦਾ ਹੀ ਜਾ ਰਿਹਾ। ਹੁਣ ਸੀਨੀਅਰ ਕਾਂਗਰਸੀ ਆਗੂ ਅੰਮ੍ਰਿਤ ਬਰਾੜ ਕਾਂਝਲਾ ਨੇ ਧੂਰੀ ਹਲਕੇ ਤੋਂ ਆਪਣੀ ਦਾਅਵੇਦਾਰੀ ਪੇਸ਼ ਕਰਦਿਆਂ ਕਿਹਾ ਕਿ ਉਹ 2027 ਵਿੱਚ ਧੂਰੀ ਵਿਧਾਨ ਸਭਾ ਹਲਕੇ ਤੋਂ...
Advertisement
ਧੂਰੀ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਦਾ ਸਿਆਸੀ ਕਾਟੋ ਕਲੇਸ਼ ਵਧਦਾ ਹੀ ਜਾ ਰਿਹਾ। ਹੁਣ ਸੀਨੀਅਰ ਕਾਂਗਰਸੀ ਆਗੂ ਅੰਮ੍ਰਿਤ ਬਰਾੜ ਕਾਂਝਲਾ ਨੇ ਧੂਰੀ ਹਲਕੇ ਤੋਂ ਆਪਣੀ ਦਾਅਵੇਦਾਰੀ ਪੇਸ਼ ਕਰਦਿਆਂ ਕਿਹਾ ਕਿ ਉਹ 2027 ਵਿੱਚ ਧੂਰੀ ਵਿਧਾਨ ਸਭਾ ਹਲਕੇ ਤੋਂ ਹੀ ਚੋਣ ਲੜਨਗੇ। ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਹ ਪੰਜ ਵਾਰ ਧੂਰੀ ਹਲਕੇ ਤੋਂ ਹਾਈਕਮਾਂਡ ਤੋਂ ਟਿਕਟ ਦੀ ਦਾਅਵੇਦਾਰੀ ਜਿਤਾ ਚੁੱਕੇ ਹਨ ਪਰ ਹਰ ਵਾਰ ਸੀਨੀਅਰ ਕਾਂਗਰਸੀ ਲੀਡਰਸ਼ਿਪ ਉਨ੍ਹਾਂ ਨੂੰ ਆਪਣੇ ਭਰੋਸੇ ’ਚ ਲੈ ਲੈਂਦੀ ਹੈ। ਉਨ੍ਹਾਂ ਕਿਹਾ ਧੂਰੀ ਤੋਂ ਚੋਣ ਲੜਨ ਦੀ ਇੱਛਾ ਬਾਰੇ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਜਾਣੂ ਕਰਵਾ ਦਿੱਤਾ ਹੈ ਕਿਉਂਕਿ ਕਿ ਟਿਕਟ ਮੰਗਣ ਦਾ ਅਧਿਕਾਰ ਕਾਂਗਰਸ ਦੇ ਹਰ ਵਰਕਰ ਨੂੰ ਹੈ ਟਿਕਟ ਦੇਣੀ ਜਾਂ ਨਾ ਦੇਣੀ ਕਾਂਗਰਸ ਪਾਰਟੀ ਦੇ ਹੱਥ ਵਿੱਚ ਹੈ। ਉਨ੍ਹਾਂ ਕਿਹਾ ਉਹ ਜਲਦ ਧੂਰੀ ਵਿੱਚ ਪਾਰਟੀ ਵਰਕਰਾਂ ਦਾ ਇਕੱਠ ਕਰਕੇ ਅਪਣੀ ਦਾਅਵੇਦਾਰੀ ਪੇਸ਼ ਕਰਨ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਧੂਰੀ ਹਲਕੇ ਵਿੱਚ ਚੋਣ ਲੜਨ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਤੇ ਯੂਥ ਕਾਂਗਰਸ ਆਗੂ ਸ਼ੁਭਮ ਸ਼ਰਮਾ ਵੱਲੋਂ ਬਿਆਨਬਾਜ਼ੀ ਜਾਰੀ ਹੈ।

Advertisement
Advertisement