ਨਸ਼ਾ ਤਸਕਰੀ ਦੇ ਦੋਸ਼ ਹੇਠ ਔਰਤ ਗ੍ਰਿਫ਼ਤਾਰ
ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਹਿਰਾਗਾਗਾ ਪੁਲੀਸ ਨੇ ਇਕ ਮਹੀਨੇ ਵਿੱਚ 11 ਮੁਕੱਦਮੇ ਦਰਜ ਕਰਕੇ 186 ਗ੍ਰਾਮ ਹੈਰੋਇਨ, 600 ਗ੍ਰਾਮ ਭੁੱਕੀ, 350 ਨਸ਼ੀਲੀਆਂ ਗੋਲੀਆਂ ਸਮੇਤ 21 ਮੁਲਜ਼ਮਾਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸੇ ਤਰ੍ਹਾਂ ਚਾਰ ਹੋਰ ਮੁਕਦਮਿਆਂ 200 ਲਿਟਰ ਲਾਹਣ, 18 ਬੋਤਲਾਂ ਸ਼ਰਾਬ ਨਾਜਾਇਜ਼ ਅਤੇ 94 ਸ਼ਰਾਬ ਠੇਕਾ ਦੇਸੀ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ।
ਡੀ ਐੱਸ ਪੀ ਲਹਿਰਾਗਾਗਾ ਦੀਪਇੰਦਰਪਾਲ ਸਿੰਘ ਜੇਜੀ ਨੇ ਦੱਸਿਆ ਲਹਿਰਾਗਾਗਾ-ਮੂਨਕ ਇਲਾਕੇ ਵਿਚ ਚਿੱਟੇ ਦੀ ਸਪਲਾਈ ਕਰਨ ਦੇ ਮਾਮਲੇ ਵਿੱਚ ਹਰਿਆਣਾ ਦੀ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਹੈ ਕਿ ਨਸ਼ਾ ਰੋਕੂ ਐਕਟ ਤਹਿਤ ਲਾਲ ਚੰਦ ਵਾਸੀ ਭੂਟਾਲ ਕਲਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਇਹ ਹੈਰੋਇਨ ਸੀਤਾ ਪਤਨੀ ਰਿੰਕੂ ਵਾਸੀ ਚੂਹੜਪੁਰ ਥਾਣਾ ਜਾਖਲ ਜ਼ਿਲ੍ਹਾ ਫਤਿਹਾਬਾਦ ਤੋਂ ਲੈ ਕੇ ਆਇਆ ਹੈ। ਪੁਲੀਸ ਨੇ ਸੀਤਾ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।