ਲੱਖਾਂ ਰੁਪਏ ਦੀ ਹੈਰੋਇਨ ਸਮੇਤ ਔਰਤ ਗ੍ਰਿਫਤਾਰ
ਪੱਤਰ ਪ੍ਰੇਰਕ ਸੁਨਾਮ ਊਧਮ ਸਿੰਘ ਵਾਲਾ, 30 ਜੂਨ ਸਥਾਨਕ ਪੁਲੀਸ ਨੇ ਇਕ ਔਰਤ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਲੱਖਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਸਮੇਤ ਪਾਰਟੀ...
Advertisement
ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 30 ਜੂਨ
Advertisement
ਸਥਾਨਕ ਪੁਲੀਸ ਨੇ ਇਕ ਔਰਤ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਲੱਖਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਸਮੇਤ ਪਾਰਟੀ ਸਥਾਨਕ ਰੋਜ਼ ਗਾਰਡਨ ਨੇੜੇ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਸੂਹ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲ ਸੂਆ ਦੀ ਪਟੜੀ ਜਵੰਧਾ ਰੋਡ ਸੁਨਾਮ ’ਤੇ ਬੈਠੀ ਹੈਰੋਇਨ ਵੇਚਣ ਲਈ ਆਪਣੇ ਗਾਹਕਾਂ ਦੀ ਉਡੀਕ ਕਰ ਰਹੀ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਕੋਲੋਂ 40 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਕੀਤੀ ਗਈ ਮਹਿਲਾ ਦੀ ਪਛਾਣ ਰਾਣੀ ਕੌਰ ਵਾਸੀ ਸੁਨਾਮ ਵਜੋਂ ਹੋਈ, ਜਿਸ ਖ਼ਿਲਾਫ਼ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
Advertisement