DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੜਕ ਹਾਦਸੇ ’ਚ ਔਰਤ ਦੀ ਮੌਤ; ਚਾਰ ਜ਼ਖ਼ਮੀ

ਕਾਰ ਤੇ ਈ-ਰਿਕਸ਼ਾ ਦਰਮਿਆਨ ਵਾਪਰਿਆ ਹਾਦਸਾ
  • fb
  • twitter
  • whatsapp
  • whatsapp
Advertisement

ਮੇਜਰ ਸਿੰਘ ਮੱਟਰਾਂ

Advertisement

ਭਵਾਨੀਗੜ੍ਹ, 16 ਜੂਨ

ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਪਿੰਡ ਕਾਲਾਝਾੜ ਚੌਕੀ ਨੇੜੇ ਇਕ ਸਵਿਫਟ ਕਾਰ ਤੇ ਈ-ਰਿਕਸ਼ਾ ਵਿਚਕਾਰ ਵਾਪਰੇ ਹਾਦਸੇ ਦੌਰਾਨ ਈ-ਰਿਕਸ਼ਾ 'ਚ ਸਵਾਰ ਇਕ ਔਰਤ ਦੀ ਮੌਤ ਹੋ ਗਈ ਅਤੇ 4 ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ।

ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀ ਪ੍ਰਿਤਪਾਲ ਸਿੰਘ, ਅਮਰਜੀਤ ਸਿੰਘ ਤੇ ਮਨਪ੍ਰੀਤ ਕੌਰ ਨੇ ਦੱਸਿਆ ਕਿ ਉੱਤਰਾਖੰਡ ਤੋਂ ਇੱਥੇ ਝੋਨਾ ਲਗਾਉਣ ਲਈ ਰੇਲ ਗੱਡੀ ਰਾਹੀਂ ਆਈ ਲੇਬਰ ਨੂੰ ਅੱਜ ਸਵੇਰੇ ਪਟਿਆਲਾ ਉੱਤਰਨ ਮਗਰੋਂ ਇਕ ਕਿਸਾਨ ਆਪਣੇ ਖੇਤਾਂ 'ਚ ਝੋਨਾ ਲਵਾਉਣ ਲਈ ਆਪਣੇ ਪਿੰਡ ਈ-ਰਿਕਸ਼ਾ 'ਤੇ ਲਿਆ ਰਿਹਾ ਸੀ ਤਾਂ ਰਸਤੇ ਵਿਚ ਮੁੱਖ ਹਾਈਵੇਅ 'ਤੇ ਪਿੰਡ ਕਾਲਾਝਾੜ ਪੁਲੀਸ ਚੌਕੀ ਸਾਹਮਣੇ ਢਾਬੇ ਨੇੜੇ ਉਨ੍ਹਾਂ ਦਾ ਈ-ਰਿਕਸ਼ਾ ਪਿੱਛੋਂ ਆ ਰਹੀ ਇਕ ਸਵਿੱਫਟ ਕਾਰ ਨਾਲ ਹਾਦਸੇ ਦਾ ਸ਼ਿਕਾਰ ਹੋ ਗਿਆ।

ਹਾਦਸੇ ਵਿੱਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਉੱਥੇ ਹੀ ਈ-ਰਿਕਸ਼ਾ ਸਵਾਰ ਦੋ ਸਕੀਆਂ ਭੈਣਾਂ ਰੇਖਾ ਕੌਰ ਅਤੇ ਆਸ਼ਾ ਕੌਰ ਸਮੇਤ ਗੁਰਜੀਤ ਕੌਰ, ਗੁਰਦੀਪ ਕੌਰ ਅਤੇ ਮਿੰਦੋ ਕੌਰ (ਸਾਰੇ ਵਾਸੀ ਪਿੰਡ ਨਾਨਕਮੱਤਾ) ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਮੌਕੇ 'ਤੇ ਪਹੁੰਚੀ ਐੱਸਐੱਸਐਫ ਦੀ ਟੀਮ ਨੇ ਇਲਾਜ ਲਈ ਸਰਕਾਰੀ ਹਸਪਤਾਲ ਭਵਾਨੀਗੜ੍ਹ ਭਰਤੀ ਕਰਵਾਇਆ ਜਿੱਥੇ ਡਾਕਟਰਾਂ ਨੇ ਮਿੰਦੋ ਕੌਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਰੇਖਾ ਕੌਰ, ਸੁਰਜੀਤ ਕੌਰ ਅਤੇ ਆਸ਼ਾ ਰਾਣੀ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਦੌਰਾਨ ਈ-ਰਿਕਸ਼ਾ ਦੇ ਡਰਾਈਵਰ ਰਾਹੁਲ ਮਲਹੋਤਰਾ ਵਾਸੀ ਪਟਿਆਲਾ ਅਤੇ ਸਵਿਫਟ ਕਾਰ ਦੇ ਚਾਲਕ ਮਨਿੰਦਰਪ੍ਰੀਤ ਸਿੰਘ ਵਾਸੀ ਸੰਗਰੂਰ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਸਬੰਧੀ ਪੁਲੀਸ ਚੌਕੀ ਕਾਲਾਝਾੜ ਦੇ ਇੰਚਾਰਜ ਏ.ਐੱਸ.ਆਈ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮੌਕੇ 'ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
×