ਸੰਗਰੂਰ ਜ਼ਿਲ੍ਹੇ ’ਚ ਕਰੋਨਾ ਨਾਲ ਔਰਤ ਦੀ ਮੌਤ

ਸੰਗਰੂਰ ਜ਼ਿਲ੍ਹੇ ’ਚ ਕਰੋਨਾ ਨਾਲ ਔਰਤ ਦੀ ਮੌਤ

ਗੁਰਦੀਪ ਸਿੰਘ ਲਾਲੀ
ਸੰਗਰੂਰ, 7 ਜੁਲਾਈ

ਜ਼ਿਲ੍ਹਾ ਸੰਗਰੂਰ ’ਚ ਕਰੋਨਾ ਨਾਲ ਮਹਿਲਾ ਮਰੀਜ਼ ਦੀ ਮੌਤ ਹੋ ਗਈ ਹੈ। 70 ਸਾਲਾ ਮ੍ਰਿਤਕਾ ਤਹਿਸੀਲ ਮਾਲੇਰਕੋਟਲਾ ਦੇ ਬਲਾਕ ਅਮਰਗੜ੍ਹ ਅਧੀਨ ਪੈਂਦੇ ਪਿੰਡ ਬਨਭੌਰਾ ਦੀ ਵਸਨੀਕ ਸੀ। ਜ਼ਿਲ੍ਹੇ ’ਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ। ਅੱਜ ਇੱਕ ਵਿਅਕਤੀ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂ ਕਿ 12 ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਪਰਤੇ ਹਨ। ਹੁਣ ਜ਼ਿਲ੍ਹੇ ’ਚ ਐਕਟਿਵ ਮਰੀਜ਼ਾਂ ਦੀ ਗਿਣਤੀ 120 ਹੈ।

ਸਿਵਲ ਸਰਜਨ ਡਾ. ਰਾਜ ਕੁਮਾਰ ਅਨੁਸਾਰ ਸ਼ਰਨਜੀਤ ਕੌਰ 70 ਵਾਸੀ ਪਿੰਡ ਬਨਭੌਰਾ ਬੁਖ਼ਾਰ ਅਤੇ ਸਾਹ ਦੀ ਤਕਲੀਫ਼ ਤੋਂ ਪੀੜਤ ਸੀ ਜਿਸ ਨੂੰ ਬੀਤੀ 5 ਜੁਲਾਈ ਨੂੰ ਸਿਵਲ ਹਸਪਤਾਲ ਧੂਰੀ ਲਿਆਂਦਾ ਗਿਆ ਸੀ ਜਿੱਥੋਂ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। 6 ਜੁਲਾਈ ਨੂੰ ਮਰੀਜ਼ ਦਾ ਕਰੋਨਾ ਟੈਸਟ ਪਾਜ਼ੇਟਿਵ ਪਾਇਆ ਗਿਆ। ਔਰਤ ਸਾਹ ਦੀ ਤਕਲੀਫ਼ ਕਾਰਨ ਪ੍ਰੇਸ਼ਾਨ ਸੀ ਜਿਸਦੀ ਮੌਤ ਹੋ ਗਈ।

ਉਧਰ ਅੱਜ ਬਲਾਕ ਲੌਂਗੋਵਾਲ ਦੇ ਇੱਕ ਵਿਅਕਤੀ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂ ਕਿ 12 ਮਰੀਜ਼ ਕਰੋਨਾ ਖ਼ਿਲਾਫ ਜੰਗ ਜਿੱਤਣ ਮਗਰੋਂ ਤੰਦਰੁਸਤ ਹੋ ਕੇ ਘਰਾਂ ਨੂੰ ਪਰਤੇ ਹਨ।

ਪਿੰਡ ਨਮੋਲ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ 5 ਹੋਈ

ਲੌਂਗੋਵਾਲ (ਜਗਤਾਰ ਸਿੰਘ ਨਹਿਲ): ਪਿੰਡ ਨਮੋਲ ਤੋਂ ਇਕੋ ਪਰਿਵਾਰ ਨਾਲ ਸਬੰਧਿਤ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਅੱਜ ਵਧ ਕੇ ਪੰਜ ਹੋ ਗਈ ਹੈ। ਫਾਰਮਾਸਿਸਟ ਖੁਸ਼ਵੰਤ ਸਿੰਘ ਨੇ ਦੱਸਿਆ ਕਿ ਮਾਲੇਰਕੋਟਲਾ ਵਿੱਚ ਬੈਂਕ ਵਿੱਚ ਤਾਇਨਾਤ ਪਿੰਡ ਨਮੋਲ ਦੇ ਇੱਕ ਵਿਅਕਤੀ, ਉਸ ਦੀ ਪਤਨੀ ਅਤੇ ਛੇ ਸਾਲਾ ਬੱਚੇ ਦੀ ਪਿਛਲੇ ਦਿਨੀਂ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਪਿੱਛੋਂ ਉਸ ਦੇ ਮਾਤਾ ਪਿਤਾ ਅਤੇ ਤਾਲਮੇਲ ਵਾਲੇ ਦੋ ਹੋਰ ਵਿਅਕਤੀਆਂ ਦੇ ਨਮੂਨੇ ਕਰੋਨਾ ਜਾਂਚ ਲਈ ਭੇਜੇ ਗਏ ਸੀ। ਇਨ੍ਹਾਂ ਵਿੱਚੋਂ ਉਸ ਦੇ ਮਾਤਾ ਪਿਤਾ ਦੀ ਰਿਪੋਰਟ ਪਾਜ਼ੇਟਿਵ ਅਤੇ ਦੋ ਹੋਰਨਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਐੱਸ.ਐੱਮ.ਓ. ਲੌਂਗੋਵਾਲ ਡਾ. ਅੰਜੂ ਸਿੰਗਲਾ ਨੇ ਦੱਸਿਆ ਕਿ ਪਿੰਡ ਦੁੱਗਾਂ ਦੀ ਗਰਭਵਤੀ ਔਰਤ ਜੋ ਪਿਛਲੇ ਇੱਕ ਮਹੀਨੇ ਤੋਂ ਆਪਣੇ ਪੇਕੇ ਪਿੰਡ ਗੰਢੂਆਂ ਜਣੇਪੇ ਲਈ ਗਈ ਹੋਈ ਹੈ ਉਹ ਵੀ ਉੱਥੇ ਜਾਂਚ ਦੌਰਾਨ ਕਰੋਨਾ ਪਾਜ਼ੇਟਿਵ ਪਾਈ ਗਈ ਹੈ। ਉਸ ਦੇ ਸੰਪਰਕਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਪਿੰਡ ਬੁੱਗਰਾਂ ਦਾ ਇੱਕ ਵਿਅਕਤੀ ਜੋ ਬਰਨਾਲਾ ਪੁਲੀਸ ਵੱਲੋਂ ਕਿਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੋਇਆ ਹੈ, ਵੀ ਜਾਂਚ ਦੌਰਾਨ ਕਰੋਨਾ ਪੀੜਤ ਪਾਇਆ ਗਿਆ ਹੈ। ਐੱਸ.ਐੱਮ.ਓ. ਲੌਂਗੋਵਾਲ ਡਾ. ਅੰਜੂ ਸਿੰਗਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਮੰਡੇਰ ਕਲਾਂ ਦੇ ਇੱਕ ਵਿਅਕਤੀ ਦੀ ਪਟਿਆਲਾ ਵਿੱਚ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਪਿੱਛੋਂ ਉਸ ਦੇ ਪਰਿਵਾਰ ਦੇ ਨਮੂਨੇ ਲਏ ਗਏ ਸਨ ਅਤੇ ਉਸ ਦੇ ਪਰਿਵਾਰ ਵਿੱਚੋਂ ਇੱਕ ਬਜ਼ੁਰਗ ਔਰਤ ਅਤੇ 15 ਸਾਲਾ ਇੱਕ ਲੜਕੇ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਇਨ੍ਹਾਂ ਨੂੰ ਇਲਾਜ ਲਈ ਇਕਾਂਤਵਾਸ ਕੇਂਦਰਾਂ ਵਿੱਚ ਭੇਜਿਆ ਗਿਆ ਹੈ।

ਸਮਾਣਾ ’ਚ ਸੱਤ ਕਰੋਨਾ ਪਾਜ਼ੇਟਿਵ

ਸਮਾਣਾ (ਅਸ਼ਵਨੀ ਗਰਗ): ਇੱਥੇ ਅੱਜ ਦੋ ਗਰਭਵਤੀ ਮਹਿਲਾ ਸਣੇ 7 ਜਣੇ ਕਰੋਨਾ ਪਾਜ਼ੇਟਿਵ ਮਿਲੇ ਹਨ। ਸਿਵਲ ਹਸਪਤਾਲ ਸਮਾਣਾ ਦੇ ਐੱਸਐੱਮਓ ਡਾ. ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਇਕ ਗਰਭਵਤੀ ਮਹਿਲਾ ਦਾ ਸ਼ਹਿਰ ਦੇ ਇੱਕ ਪ੍ਰਾਈਵੇਟ ਹਸਪਤਾਲ ਤੇ ਦੂਜੀ ਗਰਭਵਤੀ ਮਹਿਲਾ ਦਾ ਸਰਕਾਰੀ ਹਸਪਤਾਲ ਵਿੱਚ ਇਲਾਜ ਚਲ ਰਿਹਾ ਸੀ। ਦੋਵੇਂ ਮਹਿਲਾ ਦੀ ਰਿਪੋਰਟ ਪਾਜ਼ਟਿਵ ਆਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All