ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 11 ਮਾਰਚ
ਆਮ ਆਦਮੀ ਪਾਰਟੀ ਦੀ ਹਲਕਾ ਸੰਗਰੂਰ ਤੋਂ ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਵੱਡੀ ਲੀਡ ਲੈ ਕੇ ਹੋਈ ਜਿੱਤ ਦੀ ਖੁਸ਼ੀ ਵਿੱਚ ਅੱਜ ਇੱਥੇ ਦਸ਼ਮੇਸ਼ ਨਗਰ ਵਿਖੇ ਔਰਤਾਂ ਵੱਲੋਂ ਗਿੱਧਾ ਪਾਇਆ ਤੇ ਲੱਡੂ ਵੰਡੇ ਗਏ। ਇਸ ਮੌਕੇ ਆਪ ਦੀ ਵਾਲੰਟੀਅਰ ਨੀਤਾ ਰਾਣੀ, ਗਗਨਦੀਪ ਕੌਰ, ਜਸਵੀਰ ਕੌਰ, ਆਰਤੀ, ਨਰਗਿਸ ਅਤੇ ਕਮਲਜੀਤ ਕੌਰ ਨੇ ਕਿਹਾ ਕਿ ਨਰਿੰਦਰ ਕੌਰ ਭਰਾਜ ਪਿੱਛਲੇ ਲੰਬੇ ਸਮੇਂ ਤੋਂ ਹਲਕੇ ਵਿੱਚ ਪਾਰਟੀ ਨੂੰ ਮਜਬੂਤ ਕਰਨ ਲਈ ਲਗਾਤਾਰ ਮਿਹਨਤ ਕਰ ਰਹੀ ਸੀ।