ਮਹਿਲਾ ਕਮਿਸ਼ਨ ਵੱਲੋਂ ਖੁੱਲ੍ਹਾ ਲੋਕ ਦਰਬਾਰ ਭਲਕੇ
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ 25 ਨੂੰ ਡੀ ਸੀ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਖੁੱਲ੍ਹਾ ਲੋਕ ਦਰਬਾਰ ਲਗਾਇਆ ਜਾਵੇਗਾ। ਖੁੱਲ੍ਹੇ ਦਰਬਾਰ ਦਾ ਉਦੇਸ਼ ਔਰਤਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ...
Advertisement
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ 25 ਨੂੰ ਡੀ ਸੀ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਖੁੱਲ੍ਹਾ ਲੋਕ ਦਰਬਾਰ ਲਗਾਇਆ ਜਾਵੇਗਾ। ਖੁੱਲ੍ਹੇ ਦਰਬਾਰ ਦਾ ਉਦੇਸ਼ ਔਰਤਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲੀਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇੱਕ ਸਿੱਧਾ ਅਤੇ ਸੁਗਮ ਮੰਚ ਉਪਲਬਧ ਕਰਵਾਉਣਾ ਹੈ। ਇਸ ਦੌਰਾਨ ਲਗਾਏ ਗਏ ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ ਕਰਵਾਉਣ ਲਈ ਉੱਚ ਅਧਿਕਾਰੀ ਮੌਜੂਦ ਰਹਿਣਗੇ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਔਰਤਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਗੁੰਝਲਦਾਰ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣਾ ਕਮਿਸ਼ਨ ਦੀ ਪਹਿਲ ਹੈ।
Advertisement
Advertisement