ਅਮਰਗੜ੍ਹ: ਇਥੇ ਪਾਇਨੀਅਰ ਸਕੂਲ ਗੱਜਣਮਾਜਰਾ ਦੇ ਖਿਡਾਰੀਆਂ ਨੇ ਨੈਸ਼ਨਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਪਟਿਆਲਾ ਵਿੱਚ ਹੋਏ ਪੰਜਾਬ ਪੱਧਰੀ ਗਤਕਾ ਮੁਕਾਬਲੇ ਵਿੱਚ ਮੱਲਾਂ ਮਾਰੀਆਂ ਹਨ। ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ਦੱਸਿਆ ਕਿ ਗੁਲਾਬਪ੍ਰੀਤ ਸਿੰਘ ਨੇ ਵਿਅਕਤੀਗਤ ਸਿੰਗਲ ਸੋਟੀ ਮੁਕਾਬਲੇ ਵਿੱਚ ਗੋਲਡ ਮੈਡਲ ਅਤੇ ਖੁਸ਼ਵੀਰ ਕੌਰ ਨੇ ਵਿਅਕਤੀਗਤ ਫਰੀ ਸੋਟੀ ਮੁਕਾਬਲੇ ਵਿੱਚ ਸਿਲਵਰ ਮੈਡਲ ਹਾਸਲ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ ਤੇ ਕੋਚਾਂ ਨੂੰ ਵਧਾਈ ਦਿੱਤੀ ਤੇ ਖਿਡਾਰੀਆਂ ਦਾ ਸਨਮਾਨ ਕੀਤਾ। -ਪੱਤਰ ਪ੍ਰੇਰਕ