DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਮੀਮਸਾ ਵਿੱਚ ਹਾਕੀ ਐਸਟਰੋਟਰਫ ਦਾ ਕੰਮ ਸ਼ੁਰੂ

ਮੁੱਖ ਮੰਤਰੀ ਦੇ ਓ ਐੱਸ ਡੀ ਨੇ ਸ਼ੁਰੂਆਤ ਕਰਵਾਈ

  • fb
  • twitter
  • whatsapp
  • whatsapp
featured-img featured-img
ਓ ਐੱਸ ਡੀ ਸੁਖਵੀਰ ਸਿੰਘ ਹਾਕੀ ਐਸਟਰੋਟਰਫ ਦੀ ਸ਼ੁਰੂਆਤ ਕਰਵਾਉਂਦੇ ਹੋਏ।
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ ਐੱਸ ਡੀ ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿੱਚ ਕਰੀਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟਰੋਟਰਫ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਵੀ ਸ਼ਹਿਰਾਂ ਵਰਗੀਆਂ ਆਧੁਨਿਕ ਖੇਡ ਸਹੂਲਤਾਂ ਉਪਲਬਧ ਕਰਵਾਉਣਾ ਹੈ ਤਾਂ ਜੋ ਉਹ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰ ਕੇ ਰਾਜ, ਦੇਸ਼ ਅਤੇ ਕੌਮਾਂਤਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਮੀਮਸਾ ਵਿਖੇ ਬਣਨ ਵਾਲਾ ਹਾਕੀ ਐਸਟ੍ਰੋਟਰਫ ਇਲਾਕੇ ਦੇ ਖਿਡਾਰੀਆਂ ਲਈ ਵੱਡੀ ਸੌਗਾਤ ਸਾਬਤ ਹੋਵੇਗਾ। ਇਸ ਨਾਲ ਨਾ ਸਿਰਫ਼ ਹਾਕੀ ਖੇਡ ਨੂੰ ਹੋਰ ਉਤਸ਼ਾਹ ਮਿਲੇਗਾ ਸਗੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦੀ ਪ੍ਰੇਰਣਾ ਵੀ ਮਿਲੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਨਿਰਧਾਰਤ ਸਮਾਂ-ਸੀਮਾ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤਾ ਜਾਵੇ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਰਛਪਾਲ ਸਿੰਘ ਭੁੱਲਰ ਸਮੇਤ ਹੋਰ ਆਗੂ ਵਰਕਰ ਤੇ ਸਬੰਧਤ ਅਧਿਕਾਰੀ ਹਾਜ਼ਰ ਸਨ।

Advertisement
Advertisement
×