ਪੱਤਰ ਪ੍ਰੇਰਕ
ਭਵਾਨੀਗੜ੍ਹ, 1 ਜੁਲਾਈ
ਇੱਥੇ ਹਿੰਦੋਸਤਾਨ ਭਵਨ ਉਸਾਰੀ ਮਜ਼ਦੂਰ ਯੂਨੀਅਨ ਭਵਾਨੀਗੜ੍ਹ ਦੀ ਜਨਰਲ ਬਾਡੀ ਦੀ ਮੀਟਿੰਗ ਅੱਜ ਖੇਤ ਮਜ਼ਦੂਰ ਯੂਨੀਅਨ ਦੇ ਕੌਮੀ ਮੀਤ ਪ੍ਰਧਾਨ ਭੂਪ ਚੰਦ ਚੰਨੋਂ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਨੇ ਮਜ਼ਦੂਰਾਂ ਦਾ ਭਵਿੱਖ ਖਰਾਬ ਕਰ ਦਿੱਤਾ ਹੈ। ਸਰਕਾਰ ਮਜ਼ਦੂਰਾਂ ਦੀਆਂ ਘੱਟੋ ਘੱਟ ਉਜਰਤਾਂ ਵੀ ਲਾਗੂ ਕਰਨ ਨੂੰ ਤਿਆਰ ਨਹੀਂ ਹੈ। ਸਿੱਖਿਆ ਅਤੇ ਸਿਹਤ ਸਹੂਲਤਾਂ ਗਰੀਬ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਹੀਆਂ ਹਨ। ਮੀਟਿੰਗ ਵਿੱਚ ਜਥੇਬੰਦੀ ਦੀ 15 ਮੈਂਬਰੀ ਕਮੇਟੀ ਚੋਣ ਕੀਤੀ, ਜਿਸ ਵਿੱਚ ਹਰਬੰਸ ਸਿੰਘ ਪ੍ਰਧਾਨ, ਬਲਬੀਰ ਸਿੰਘ ਸਕੱਤਰ, ਕਰਮ ਸਿੰਘ ਮੀਤ ਪ੍ਰਧਾਨ, ਸਕੱਤਰ ਸੁਖਵਿੰਦਰ ਸਿੰਘ ਚੁਣੇ ਗਏ।
ਮੀਟਿੰਗ ਦੌਰਾਨ ਮਜ਼ਦੂਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।