DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜ਼ਦੂਰਾਂ ਨੂੰ ਮਗਨਰੇਗਾ ਬਾਰੇ ਜਾਗਰੂਕ ਕੀਤਾ

ਕਾਂਗਰਸ ਆਗੂਆਂ ਨੇ ਮਗਨਰੇਗਾ ਬਚਾਓ ਮੁਹਿੰਮ ਦੇ ਦੂਜੇ ਪੜਾਅ ਨੂੰ ਅੱਗੇ ਵਧਾਉਂਦਿਆਂ ਪਿੰਡ ਰਾਮਗੜ੍ਹ ਸੰਧੂਆਂ ਵਿੱਚ ਮਗਨਰੇਗਾ ਮਜ਼ਦੂਰਾਂਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਨਮੀਕ ਸਿੰਘ ਹੈਨਰੀ ਨੇ ਕਿਹਾ ਕਿ ਮੋਦੀ ਸਰਕਾਰ ਮਜ਼ਦੂਰ ਵਿਰੋਧੀ ਫ਼ੈਸਲੇ ਲੈ...

  • fb
  • twitter
  • whatsapp
  • whatsapp
Advertisement

ਕਾਂਗਰਸ ਆਗੂਆਂ ਨੇ ਮਗਨਰੇਗਾ ਬਚਾਓ ਮੁਹਿੰਮ ਦੇ ਦੂਜੇ ਪੜਾਅ ਨੂੰ ਅੱਗੇ ਵਧਾਉਂਦਿਆਂ ਪਿੰਡ ਰਾਮਗੜ੍ਹ ਸੰਧੂਆਂ ਵਿੱਚ ਮਗਨਰੇਗਾ ਮਜ਼ਦੂਰਾਂਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਨਮੀਕ ਸਿੰਘ ਹੈਨਰੀ ਨੇ ਕਿਹਾ ਕਿ ਮੋਦੀ ਸਰਕਾਰ ਮਜ਼ਦੂਰ ਵਿਰੋਧੀ ਫ਼ੈਸਲੇ ਲੈ ਰਹੀ ਹੈ, ਪੈਸਿਆਂ ਦੀ ਅਦਾਇਗੀ ਵਿੱਚ ਵੱਡਾ ਅੜਿੱਕਾ ਪਾ ਰਹੀ ਹੈ, ਕੰਮਾਂ ਦੇ ਦਾਇਰਿਆਂ ਵਿੱਚ ਵੱਡੀ ਕਟੌਤੀ ਕਰ ਰਹੀ ਹੈ। ਠੇਕੇਦਾਰੀ ਸਿਸਟਮ ਦੀ ਵਾਪਸੀ ਕਰ ਰਹੀ ਹੈ। ਕੰਮ ਦੇ ਖੇਤਰ ’ਤੇ ਪਾਬੰਦੀ ਲਾ ਰਹੀ ਹੈ ਅਤੇ ਦਿਹਾੜੀ ਦੀ ਕੋਈ ਗਾਰੰਟੀ ਨਹੀਂ ਦੇ ਰਹੀ| ਉਨ੍ਹਾਂ ਕਿਹਾ ਕਿ ਮਗਨਰੇਗਾ ਸਕੀਮ ਬੰਦ ਹੋਣ ਕਾਰਨ ਪੰਜਾਬ ਦੇ ਮਗਨਰੇਗਾ ਸੈਕਟਰੀ ਟੈਕਨੀਕਲ ਸਟਾਫ ਤੇ ਪਿੰਡ ਵਾਲੇ ਮੇਟਾਂ ਦਾ ਰੁਜ਼ਗਾਰ ਖਤਮ ਹੋ ਜਾਵੇਗਾ। ਸਨਮੀਕ ਸਿੰਘ ਹੈਨਰੀ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਹਰ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੀ ਆਵਾਜ਼ ਉਭਾਰੀ ਜਾਵੇਗੀ। ਉਨ੍ਹਾਂ ਮਜ਼ਦੂਰਾਂ ਨੂੰ ਇਕੱਠੇ ਹੋ ਕੇ ਜੀ ਰਾਮ ਜੀ ਕਾਨੂੰਨ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਗਦੇਵ ਗਾਗਾ, ਲਖਵਿੰਦਕਰ ਲੱਖਾ ਅਤੇ ਪ੍ਰਗਟ ਸਿੰਘ ਆਦਿ ਸ਼ਾਮਲ ਸਨ।

Advertisement
Advertisement
×