ਵੱਡੇ ਬਿਜਲੀ ਬਿੱਲਾਂ ਖ਼ਿਲਾਫ਼ ਮਜ਼ਦੂਰਾਂ ਨੇ ਰੋਸ ਪ੍ਰਗਟਾਇਆ

ਵੱਡੇ ਬਿਜਲੀ ਬਿੱਲਾਂ ਖ਼ਿਲਾਫ਼ ਮਜ਼ਦੂਰਾਂ ਨੇ ਰੋਸ ਪ੍ਰਗਟਾਇਆ

ਪਾਵਰਕੌਮ ਨਦਾਮਪੁਰ ਦੇ ਦਫ਼ਤਰ ਅੱਗੇ ਬਿਜਲੀ ਬਿੱਲਾਂ ਨੂੰ ਲੈ ਕੇ ਰੋਸ ਪ੍ਰਗਟ ਕਰਦੇ ਹੋਏ ਮਜ਼ਦੂਰ।- ਫੋਟੋ: ਮੱਟਰਾਂ

ਪੱਤਰ ਪ੍ਰੇਰਕ
ਭਵਾਨੀਗੜ੍ਹ, 21 ਸਤੰਬਰ

ਲੌਕਡਾਊਨ ਦੌਰਾਨ ਹਜ਼ਾਰਾਂ ਰੁਪਏ ਦੇ ਆਏ ਬਿਜਲੀ ਬਿੱਲਾਂ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਮੁਨਸੀਵਾਲਾ ਦੇ ਮਜ਼ਦੂਰਾਂ ਵੱਲੋਂ ਅੱਜ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਅਗਵਾਈ ਹੇਠ ਹਰਸ਼ਜੋਤ ਸਿੰਘ ਐੱਸਡੀਓ ਪਾਵਰਕੌਮ ਨਦਾਮਪੁਰ ਨੂੰ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਆਗੂ ਪ੍ਰਗਟ ਸਿੰਘ, ਧਰਮਪਾਲ ਸਿੰਘ ਨੇ ਕਿਹਾ ਲੌਕਡਾਊਨ ਦੀ ਮਾਰ ਕਾਰਨ ਬੇਰੁਜ਼ਗਾਰ ਹੋਏ ਲੋਕਾਂ ਨੂੰ ਹਜ਼ਾਰਾਂ ਰੁਪਏ ਦੇ ਘਰੇਲੂ ਬਿਜਲੀ ਬਿੱਲ ਭੇਜ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪੇਂਡੂ ਮਜ਼ਦੂਰਾਂ ਦੇ ਲੰਬੇ ਸੰਘਰਸ਼ ਤੋਂ ਬਾਅਦ ਉਨ੍ਹਾਂ ਦੀ ਆਰਥਿਕ ਹਾਲਤ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵਲੋਂ ਘਰੇਲੂ ਬਿਜਲੀ ਦੇ ਬਿੱਲ ਮੁਆਫ ਕੀਤੇ ਗਏ ਸਨ ਪਰ ਕਰੋਨਾ ਮਹਾਂਮਾਰੀ ਕਾਰਨ ਲੌਕਡਾਊਨ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮਜ਼ਦੂਰਾਂ ਨੂੰ ਦਿੱਤੀ ਜਾਣ ਵਾਲੀ ਯੂਨਿਟਾਂ ਦੀ ਮੁਆਫੀ ਵਿੱਚ ਵੱਡੇ ਪੱਧਰ ਉੱਤੇ ਧਾਂਦਲੀ ਹੋਈ ਹੈ। ਉਨ੍ਹਾਂ ਕਿਹਾ ਕਿ ਬਹੁਤੇ ਮਜ਼ਦੂਰਾਂ ਨੂੰ ਸਬਸਿਡੀ ਦਿੱਤੀ ਨਹੀਂ ਗਈ ਤੇ ਕਾਫੀ ਮਜ਼ਦੂਰਾਂ ਦੇ ਘਰਾਂ ਦੇ ਮੀਟਰ ਪੁੱਟੇ ਗਏ।

ਉਨ੍ਹਾਂ ਮੰਗ ਕੀਤੀ ਕਿ ਮਜਦੂਰਾਂ ਨੂੰ ਭੇਜੇ ਗਏ ਘਰੇਲੂ ਬਿਜਲੀ ਬਿੱਲਾਂ ’ਚ ਹੋਈ ਧਾਂਦਲੀ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤੇ ਕਸੂਰਵਾਰਾਂ ਵਿਰੁੱਧ ਕਰਵਾਈ ਕੀਤੀ ਜਾਵੇ। ਮਜ਼ਦੂਰਾਂ ਦੇ ਕੁਨੈਕਸ਼ਨ ਕੱਟਣੇ ਬੰਦ ਕੀਤੇ ਜਾਣ ਅਤੇ ਵੱਧ ਭੇਜੇ ਜਾ ਰਹੇ ਬਿਜਲੀ ਦੇ ਬਿੱਲ ਵਾਪਸ ਲਏ ਜਾਣ, ਘਰੇਲੂ ਬਿਜਲੀ ਬਿੱਲ ਹਰੇਕ ਮਹੀਨੇ ਭੇਜਣ ਦਾ ਪ੍ਰਬੰਧ ਕੀਤਾ ਜਾਵੇ ਅਤੇ ਪੁੱਟੇ ਗਏ ਮੀਟਰ ਲਗਾਏ ਜਾਣ। ਇਸ ਸਬੰਧੀ ਹਰਸ਼ਜੋਤ ਸਿੰਘ ਐੱਸਡੀਓ ਪਾਵਰਕੌਮ ਨਦਾਮਪੁਰ ਨੇ ਦੱਸਿਆ ਕਿ ਸਬੰਧਤ ਮਜ਼ਦੂਰਾਂ ਦੇ ਬਿਜਲੀ ਬਿੱਲਾਂ ਦੀ ਪੜਤਾਲ ਕਰਵਾਈ ਜਾਵੇਗੀ। ਜੇ ਕੋਈ ਖਾਮੀਆਂ ਹੋਈਆਂ ਤਾਂ ਦਰੁਸਤ ਕਰ ਦਿੱਤੀਆਂ ਜਾਣਗੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All