ਮਜ਼ਦੂਰਾਂ ਵੱਲੋਂ ਧਰਨਾ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਵਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ...
Advertisement
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਵਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਨਰਿੰਦਰ ਨਿੰਦੀ ਅਤੇ ਸਤਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਮਜ਼ਦੂਰਾਂ ਦੀ ਹਾਲਤ ਤਰਸਯੋਗ ਬਣਦੀ ਜਾ ਰਹੀ ਹੈ। ਪਿਛਲੇ ਸਮੇਂ ਵਿੱਚ ਭਾਰਤ ਦੀ ਮੋਦੀ ਸਰਕਾਰ ਵੱਲੋਂ ਮਜ਼ਦੂਰਾਂ ਖਿਲਾਫ ਚਾਰ ਲੇਬਰ ਕੋਡ ਪਾਸ ਕਰਕੇ ਅਤੇ ਮਨਰੇਗਾ ਐਕਟ ਵਿੱਚ ਸੋਧ ਕਰਕੇ ਬਹੁਤ ਸਾਰੇ ਕੰਮ ਮਨਰੇਗਾ ਸਕੀਮ ਵਿੱਚੋਂ ਬਾਹਰ ਕਰਕੇ ਮਜ਼ਦੂਰ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਇਸ ਮੌਕੇ ਚੰਨਣ ਸਿੰਘ, ਚਰਨਾਂ ਸਿੰਘ ਹਾਜ਼ਰ ਸਨ।
Advertisement
Advertisement
