DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜ਼ਦੂਰਾਂ ਨੇ ਡੀ ਸੀ ਦਫ਼ਤਰ ਬਾਹਰ ਧਰਨਾ ਲਾਇਆ

ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਰਿਹਾਅ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਪਟਿਆਲਾ ਦੇ ਡੀ ਸੀ ਦਫਤਰ ਵਿੱਚ ਧਰਨਾ ਦਿੰਦੀਆਂ ਹੋਈਆਂ ਮਜ਼ਦੂਰ ਜਥੇਬੰਦੀਆਂ।
Advertisement
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਉੱਤੇ ਅੱਜ ਇੱਥੇ ਡੀ ਸੀ ਦਫ਼ਤਰ ਅੱਗੇ ਧਰਨਾ ਲਾਇਆ ਗਿਆ। ਮਜ਼ਦੂਰ ਜਥੇਬੰਦੀਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਮਜ਼ਦੂਰ ਵਿਰੋਧੀ ਦੱਸਦਿਆਂ ਸਾਰੇ ਮਜ਼ਦੂਰ ਵਿਰੋਧੀ ਕਾਨੂੰਨ ਰੱਦ ਕਰਨ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ।ਧਰਨੇ ਨੂੰ ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੀਤ ਪ੍ਰਧਾਨ ਧਰਮਵੀਰ ਹਰੀਗੜ੍ਹ, ਕੁੱਲ ਹਿੰਦ ਮਜ਼ਦੂਰ ਸਭਾ ਦੇ ਸਤਪਾਲ ਰਾਜੋਮਾਜਰਾ, ਦਿਹਾਤੀ ਮਜ਼ਦੂਰ ਸਭਾ ਦੇ ਪਰਲਾਦ ਸਿੰਘ, ਮਗਨਰੇਗਾ ਵਰਕਰ ਯੂਨੀਅਨ ਪੰਜਾਬ ਦੇ ਸੁੱਚਾ ਸਿੰਘ ਕੋਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਪਰਮਜੀਤ ਕੌਰ ਭੀਮਾ ਖੇੜੀ, ਪੰਜਾਬ ਨਿਰਮਾਣ ਯੂਨੀਅਨ ਦੇ ਸੁਖਪਾਲ ਸਿੰਘ ਕਦਰਾਬਾਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਿਜਲੀ ਸੋਧ ਬਿੱਲ ਪਾਸ ਕਰਕੇ ਮੋਦੀ ਸਰਕਾਰ ਗ਼ਰੀਬਾਂ ਦੇ ਘਰ ਹਨੇਰਾ ਕਰਨ ਲਈ ਉਤਾਰੂ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਬਦਲਾਅ ਦਾ ਨਾਅਰਾ ਲਾ ਕੇ ਆਈ ਸਰਕਾਰ ਨੇ ਕੇਂਦਰ ਸਰਕਾਰ ਦੇ ਨਕਸ਼ੇ ਕਦਮ ’ਤੇ ਚੱਲਦਿਆਂ ਜਾਗੀਰਦਾਰਾਂ ਤੇ ਸਰਮਾਏਦਾਰਾਂ ਦਾ ਹੀ ਵਿਕਾਸ ਕੀਤਾ ਹੈ।

ਆਪਣੇ ਮੰਗ ਪੱਤਰ ਰਾਹੀਂ ਉਨ੍ਹਾਂ ਮੰਗ ਕੀਤੀ ਕਿ ਮਗਨਰੇਗਾ ਕਾਨੂੰਨ ਬਹਾਲ ਕਰ ਕੇ ਇਸ ਵਿੱਚ ਸੋਧਾਂ ਕਰਕੇ ਲੋੜਵੰਦਾਂ ਨੂੰ ਸਾਲ ਭਰ ਲਈ ਰੁਜ਼ਗਾਰ ਦੀ ਗਾਰੰਟੀ ਦਿੱਤੀ ਜਾਵੇ ਅਤੇ ਦਿਹਾੜੀ ਘੱਟੋ ਘੱਟ 700 ਰੁਪਏ ਕੀਤੀ ਜਾਵੇ, ਕਿਰਤ ਕਾਨੂੰਨ ਬਹਾਲ ਕਰਨ ਅਤੇ ਬਿਜਲੀ ਸੋਧ ਬਿੱਲ ਰੱਦ ਕਰਨ ਦੀ ਮੰਗ ਕੀਤੀ। ਵਿਸ਼ੇਸ਼ ਮਤੇ ਰਾਹੀਂ ਉਹਨਾਂ ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਤੁਰਤ ਰਿਹਾਅ ਕਰਨ ਅਤੇ ਪੱਤਰਕਾਰਾਂ 'ਤੇ ਦਰਜ਼ ਕੀਤੇ ਕੇਸ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨਗੀ ਮੰਡਲ ਵਿਚ ਗੁਰਵਿੰਦਰ ਬੌੜਾਂ, ਹਰੀ ਸਿੰਘ ਦੌਣ ਖ਼ੁਰਦ, ਸਤਪਾਲ ਸਿੰਘ ਬੈਠੇ ਸਟੇਜ ਸੈਕਟਰੀ ਦੀ ਭੂਮਿਕਾ ਡਾ ਵਿਜੈਪਾਲ ਨੇ ਨਿਭਾਈ ਤੇ ਸਤਪਾਲ ਸਿੰਘ ਗੈਸ ਵਰਕਰ ਯੂਨੀਅਨ, ਗੁਰਮੀਤ ਸਿੰਘ ਛੱਜੂ ਭੱਟ, ਦਰਸ਼ਨ ਸਿੰਘ ਬੇਲੂ ਮਾਜਰਾ ਆਦਿ ਨੇ ਵੀ ਸੰਬੋਧਨ ਕੀਤਾ।

Advertisement

Advertisement

Advertisement
×