ਯੂਨੀਵਰਸਿਟੀ ਕਾਲਜ ਬੇਨੜਾ ’ਚ ਵਰਕਸ਼ਾਪ
ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਦੇ ਇੰਚਾਰਜ ਤੇ ਲਘੂ ਉਦਯੋਗ ਤੇ ਨਿਰਯਾਤ ਨਿਗਮ ਪੰਜਾਬ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਦੁਨੀਆ ਦੇ ਬਿਹਤਰ ਉੱਦਮੀ ਸਖ਼ਤ ਮਿਹਨਤ ਕਰਕੇ ਆਪਣੀ ਮੰਜ਼ਿਲ ’ਤੇ ਪਹੁੰਚੇ ਹਨ। ਉਹ ਯੂਨੀਵਰਸਿਟੀ ਕਾਲਜ ਬੇਨੜਾ ਵਿੱਚ ਸਟਾਰਟਅੱਪ...
Advertisement
ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਦੇ ਇੰਚਾਰਜ ਤੇ ਲਘੂ ਉਦਯੋਗ ਤੇ ਨਿਰਯਾਤ ਨਿਗਮ ਪੰਜਾਬ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਦੁਨੀਆ ਦੇ ਬਿਹਤਰ ਉੱਦਮੀ ਸਖ਼ਤ ਮਿਹਨਤ ਕਰਕੇ ਆਪਣੀ ਮੰਜ਼ਿਲ ’ਤੇ ਪਹੁੰਚੇ ਹਨ। ਉਹ ਯੂਨੀਵਰਸਿਟੀ ਕਾਲਜ ਬੇਨੜਾ ਵਿੱਚ ਸਟਾਰਟਅੱਪ ਪੰਜਾਬ ਦੇ ਸਹਿਯੋਗ ਨਾਲ ‘ਨੌਜਵਾਨਾਂ ਲਈ ਉਦਮਤਾ ਅਤੇ ਵਪਾਰਕ ਕੰਮਾਂ ਦੀ ਸ਼ੁਰੂਆਤ ਦੇ ਮੌਕੇ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਦੀਪਇੰਦਰ ਸਿੰਘ ਢਿੱਲੋਂ ਸੰਯੁਕਤ ਡਾਇਰੈਕਟਰ ਸੂਚਨਾ ਤਕਨਾਲੋਜੀ ਵਿਭਾਗ ਪੰਜਾਬ ਨੇ ਸ਼ਿਰਕਤ ਕੀਤੀ। ਉਨ੍ਹਾਂ ਪੰਜਾਬ ਸਰਕਾਰ ਦੀਆਂ ਵਪਾਰਕ ਕੰਮਾਂ ਸਬੰਧੀ ਨੀਤੀਆਂ ਬਾਰੇ ਜਾਣਕਾਰੀ ਦਿੱਤੀ। ਪ੍ਰੋਫ਼ੈਸਰ ਡਾ. ਵਿਕਾਸ ਦੀਪ ਨੇ ਬੁਲਾਰੇ ਵਜੋਂ ਉਦਮਤਾ ਤੇ ਵਪਾਰਕ ਕੰਮਾਂ ਦੇ ਅਰਥ ਦੱਸਦੇ ਹੋਏ ਪਾਲਸੀ ਬਾਜ਼ਾਰ, ਉਦਯੋਗ ਤੇ ਕੰਪਨੀਆਂ ਦੇ ਵੱਖ ਵੱਖ ਵਿਸ਼ਿਆਂ ਨੂੰ ਛੂਹਿਆ। ਇਸ ਮੌਕੇ ਅਭਿਸ਼ੇਕ ਸ਼ਰਮਾ ਅਤੇ ਮਨਦੀਪ ਕੌਰ ਟਾਂਗਰਾ ਨੇ ਸੰਬੋਧਨ ਕੀਤਾ। ਵਰਕਸ਼ਾਪ ਵਿੱਚ ਕੁੱਲ 275 ਭਾਗੀਦਾਰ ਸ਼ਾਮਲ ਹੋਏ। ਅੰਤ ਵਿੱਚ ਸਮੂਹ ਮਹਿਮਾਨਾਂ ਦਾ ਰਸਮੀ ਤੌਰ ’ਤੇ ਧੰਨਵਾਦ ਡਾਇਰੈਕਟਰ ਕਾਂਸਟੀਚੂਐਂਟ ਕਾਲਜਾਂ ਡਾ. ਅਮਰ ਇੰਦਰ ਸਿੰਘ ਨੇ ਕੀਤਾ ਅਤੇ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਕਾਲਜ ਪ੍ਰਿੰਸੀਪਲ ਨੇ ਸਮੂਹ ਮਹਿਮਾਨਾਂ ਦਾ ਰਸਮੀ ਜੀ ਆਇਆਂ ਨੂੰ ਕਿਹਾ। ਸਟੇਜ ਸੰਚਾਲਨ ਦੀ ਭੂਮਿਕਾ ਪ੍ਰੋ. ਰਜਿੰਦਰ ਸਿੰਘ ਤੇ ਡਾ. ਹਰਪ੍ਰੀਤ ਸਿੰਘ ਵੱਲੋਂ ਨਿਭਾਈ ਗਈ।
Advertisement
Advertisement
