DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਸ਼ਾ ਛੁਡਾਊ ਕੇਂਦਰ ’ਚ ਵਿੱਚ ਯੋਗ ਕਲਾਸਾਂ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ ਐੱਮ ਦੀ ਯੋਗਸ਼ਾਲਾ ਮੁਹਿੰਮ ਤਹਿਤ ਸਿਵਲ ਹਸਪਤਾਲ ਮਾਲੇਰਕੋਟਲਾ ਸਥਿਤ ਨਸ਼ਾ ਛੁਡਾਊ ਕੇਂਦਰ ’ਚ ਯੋਗ ਕਲਾਸਾਂ ਲਾਈਆਂ ਗਈਆਂ। ਇਸ ਸਬੰਧੀ ਸੀ ਐੱਮ ਯੋਗਸ਼ਾਲਾ ਮੁਹਿੰਮ ਦੀ ਜ਼ਿਲ੍ਹਾ ਕੋ-ਆਰਡੀਨੇਟਰ ਮਲਕੀਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ...

  • fb
  • twitter
  • whatsapp
  • whatsapp
Advertisement
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ ਐੱਮ ਦੀ ਯੋਗਸ਼ਾਲਾ ਮੁਹਿੰਮ ਤਹਿਤ ਸਿਵਲ ਹਸਪਤਾਲ ਮਾਲੇਰਕੋਟਲਾ ਸਥਿਤ ਨਸ਼ਾ ਛੁਡਾਊ ਕੇਂਦਰ ’ਚ ਯੋਗ ਕਲਾਸਾਂ ਲਾਈਆਂ ਗਈਆਂ। ਇਸ ਸਬੰਧੀ ਸੀ ਐੱਮ ਯੋਗਸ਼ਾਲਾ ਮੁਹਿੰਮ ਦੀ ਜ਼ਿਲ੍ਹਾ ਕੋ-ਆਰਡੀਨੇਟਰ ਮਲਕੀਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕਰੀਬ 145 ਯੋਗ ਕਲਾਸਾਂ ਲਗਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਯੋਗ ਕਲਾਸਾਂ ਵਿੱਚ ਮਾਹਿਰ ਟਰੇਨਰਾਂ ਵੱਲੋਂ ਨਸ਼ੇ ਦੀ ਦਲਦਲ ਵਿਚ ਫਸੇ ਲੋਕਾਂ ਨੂੰ ਕਸਰਤ, ਧਿਆਨ ਅਤੇ ਵੱਖ-ਵੱਖ ਯੋਗ ਆਸਨਾਂ ਦੀ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਪੀੜਤ ਨੂੰ ਨਸ਼ੇ ਦੀ ਲਤ ਚੋਂ ਬਾਹਰ ਆਉਣ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਿੱਚ ਲਾਭਕਾਰੀ ਯੋਗ ਅਭਿਆਸ ਨਾਲ ਸਰੀਰਕ ਤੰਦਰੁਸਤੀ, ਮਾਨਸਿਕ ਸ਼ਾਂਤੀ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਵਿੱਚ ਵਾਧਾ ਹੁੰਦਾ ਹੈ।
Advertisement
×