ਭਾਰਤ ਬੰਦ ਦਾ ਹੋਕਾ

ਮੋਟਰਸਾਈਕਲਾਂ ’ਤੇ ਨਿਕਲੇ ਨੌਜਵਾਨ

ਪਿੰਡਾਂ ਤੇ ਸ਼ਹਿਰਾਂ ਵਿੱਚ ਕੀਤੇ ਮਾਰਚ; ਸਮਾਜ ਦੇ ਹਰ ਵਰਗ ਨੂੰ ਕੀਤੀ ਸਹਿਯੋਗ ਦੇਣ ਦੀ ਅਪੀਲ

ਮੋਟਰਸਾਈਕਲਾਂ ’ਤੇ ਨਿਕਲੇ ਨੌਜਵਾਨ

ਭਵਾਨੀਗੜ੍ਹ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਮੋਟਰਸਾਈਕਲ ਮਾਰਚ ਕਰਦੇ ਹੋਏ ਕਿਸਾਨ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 24 ਸਤੰਬਰ

ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਖਿਲਾਫ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਅੱਜ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਹ ਮਾਰਚ ਪਿੰਡ ਘਰਾਚੋਂ ਤੋਂ ਸ਼ੁਰੂ ਹੋ ਕੇ ਭਵਾਨੀਗੜ੍ਹ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਟੌਲ ਪਲਾਜ਼ਾ ਕਾਲਾਝਾੜ ਵਿਖੇ ਸਮਾਪਤ ਕੀਤਾ ਗਿਆ। ਮੋਟਰਸਾਈਕਲ ਦੌਰਾਨ ਸੈਂਕੜੇ ਮੋਟਰਸਾਈਕਲਾਂ ਤੇ ਸਵਾਰ ਕਿਸਾਨ ਝੰਡੇ ਲਹਿਰਾਉਂਦੇ ਹੋਏ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਰਹੇ ਸਨ। ਇਸ ਮੌਕੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਜਗਤਾਰ ਲੱਡੀ ਆਦਿ ਹਾਜ਼ਰ ਸਨ।

ਲਹਿਰਾਗਾਗਾ (ਰਮੇਸ਼ ਭਾਰਦਵਾਜ): ਇਥੇ ਅੱਜ ਬੀਕੇਯੂ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਬਹਾਦਰ ਸਿੰਘ ਭੁਟਾਲ ਖੁਰਦ ਦੀ ਅਗਵਾਈ ’ਚ ਅਨਾਜ ਮੰਡੀ ’ਚ ਨੌਜਵਾਨਾਂ ਨੇ ਮੋਟਰਸਾਈਕਲ ਮਾਰਚ ਕੱਢ ਕੇ ਸ਼ਹਿਰ ਵਾਸੀਆਂ ਅਤੇ ਦੁਕਾਨਦਾਰ ਭਾਈਚਾਰੇ ਨੂੰ 27 ਦੇ ਭਾਰਤ ਬੰਦ ’ਚ ਸਾਥ ਦੇਣ ਦੀ ਅਪੀਲ ਕੀਤੀੇ । ਉਨ੍ਹਾਂ ਮੰਡੀ ਦੇ ਮੁੱਖ ਮੰਦਰ ਚੌਕ ਅਤੇ ਰਾਮੇਂ ਵਾਲੀ ਖੂਹੀ ਚੌਕ ’ਤੇ ਸੰਬੋਧਨ ਕੀਤਾ।

ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰਾਮ ਸਰਨ ਸਿੰਘ ਉਗਰਾਹਾਂ, ਸੁਖਪਾਲ ਮਾਣਕ ਕਣਕਵਾਲੀਆ ਅਤੇ ਗੋਬਿੰਦ ਸਿੰਘ ਚੱਠਾ ਦੀ ਅਗਵਾਈ ਵਿੱਚ ਪਿੰਡਾਂ ਦੇ ਵਿਚ ਧੂੰਆਂਧਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ 27 ਸਤੰਬਰ ਨੂੰ ਭਾਰਤ ਬੰਦ ਅਤੇ 28 ਸਤੰਬਰ ਨੂੰ ਬਰਨਾਲਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ।

ਪਾਤੜਾਂ (ਗੁਰਨਾਮ ਸਿੰਘ ਚੌਹਾਨ): ਇਥੇ ਕਿਸਾਨ ਧਿਰਾਂ ਵੱਲੋਂ ਇਲਾਕੇ ਦੇ ਚਾਰ ਦਰਜਨ ਦੇ ਕਰੀਬ ਪਿੰਡਾਂ ਵਿਚ ਝੰਡਾ ਮਾਰਚ ਕੱਢੇ ਗਏ। ਕਿਸਾਨ ਜਥੇਬੰਦੀਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ ਅਤੇ ਜਮਹੂਰੀ ਕਿਸਾਨ ਸਭਾ ਦੇ ਵਰਕਰਾਂ ਵੱਲੋਂ ਕੱਢੇ ਗਏ ਰੋਸ ਮਾਰਚ ਨੇ ਪਿੰਡਾਂ ਵਿੱਚ ਲੋਕਾਂ ਨੂੰ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਦਾ ਹੋਕਾ ਦਿੱਤਾ। ਮੋਟਰਸਾਈਕਲ ਮਾਰਚਾਂ ਦੀ ਸ਼ੁਰੂਆਤ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਪੈਂਦੇ ਪਿੰਡ ਗੋਬਿੰਦਪੁਰਾ ਪੈਂਦ ਦੇ ਟੋਲ ਪਲਾਜ਼ੇ ਤੋਂ ਕੀਤੀ ਗਈ।

ਘੱਗਾ ਇਲਾਕੇ ਵਿੱਚ ਕਨਵੈਨਸ਼ਨਾਂ ਰਾਹੀਂ ਲਾਮਬੰਦੀ

ਘੱਗਾ (ਸ਼ਾਹਬਾਜ਼ ਸਿੰਘ): ਸੰਯੁਕਤ ਕਿਸਾਨ ਮੋਰਚਾ ਵੱਲੋਂ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਉਤੇ ਕਿਸਾਨ ਯੂਨੀਅਨਾਂ ਵੱਲੋਂ ਜਿਥੇ ਘੱਗਾ ਇਲਾਕੇ ਵਿਚ ਕਿਸਾਨ ਕਨਵੈਨਸ਼ਨਾਂ ਰਾਹੀਂ ਕਿਸਾਨਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ ਉਥੇ ਝੰਡਾ ਮਾਰਚ ਰਾਹੀਂ ਕਿਸਾਨਾਂ ਨੂੰ ਭਾਰਤ ਬੰਦ ਦੇ ਸੱਦੇ ਉਤੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲਾ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਨੇ ਦੱਸਿਆ ਕਿ 27 ਸਤੰਬਰ ਨੂੰ ਭਾਰਤ ਬੰਦੇ ਦੇ ਸੱਦੇ ਉਤੇ ਕਿਸਾਨਾਂ ਵੱਲੋਂ ਜਿਥੇ ਪਾਤੜਾਂ ਵਿਚ ਸਟੇਜ ਲਾਈ ਜਾਵੇਗੀ ਉਥੇ ਬਾਦਸ਼ਾਹਪੁਰ ਵਿਖੇ ਵੀ ਕਿਸਾਨ ਇਕੱਤਰਤਾ ਕੀਤੀ ਜਾਵੇਗੀ।

ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ ਅਤੇ ਜੀਟੀਯੂ ਵਲੋਂ ਭਾਰਤ ਬੰਦ ਦੀ ਹਮਾਇਤ

ਸੰਗਰੂਰ (ਗੁਰਦੀਪ ਸਿੰਘ ਲਾਲੀ): ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੀ ਸੂਬਾ ਵਰਕਿੰਗ ਕਮੇਟੀ ਵਲੋਂ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ ਹੈ। ਇਥੇ ਸੂਬਾ ਪ੍ਰਧਾਨ ਕੌਰ ਸਿੰਘ ਦੀ ਪ੍ਰਧਾਨਗੀ ਹੋਠ ਹੋਈ ਮੀਟਿੰਗ ਦੇ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਗੁਰਚਰਨ ਸਿੰਘ ਬਰੇਟਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਗਈ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All