DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਮਿਲ ਰਹੀਆਂ ਧਮਕੀਆਂ ਤੋਂ ਪਰੇਸ਼ਾਨ ਨੌਜਵਾਨ ਵੱਲੋਂ ਖੁਦਕੁਸ਼ੀ; ਮਾਂ-ਧੀ ਵਿਰੁੱਧ ਮਾਮਲਾ ਦਰਜ

ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ - ਸਾਬਕਾ ਵਿਧਾਇਕ ਗੋਲਡੀ 

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement
ਧੂਰੀ ਦੇ ਰਚਨਾ ਬਸਤੀ ਇਲਾਕੇ ਵਿੱਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਮਿਲ ਰਹੀਆਂ ਧਮਕੀਆਂ ਤੋਂ ਪਰੇਸ਼ਾਨ ਇੱਕ ਨੌਜਵਾਨ ਪਰਦੀਪ ਕੁਮਾਰ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਮੌਤ ਤੋਂ ਬਾਅਦ, ਪੁਲੀਸ ਨੇ ਮ੍ਰਿਤਕ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਇੱਕ ਮਾਂ ਅਤੇ ਉਸ ਦੀ ਧੀ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਅਨੂ ਨੇ ਦੱਸਿਆ ਕਿ ਕਰੀਬ 9-10 ਸਾਲ ਪਹਿਲਾਂ ਉਨ੍ਹਾਂ ਨੇ ਮਨੋਜ ਰਾਣੀ ਨਾਂ ਦੀ ਔਰਤ ਤੋਂ 40 ਹਜ਼ਾਰ ਰੁਪਏ ਵਿਆਜ 'ਤੇ ਲਏ ਸਨ, ਜਿਸ ਦਾ ਉਹ ਲਗਾਤਾਰ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿਆਜ ਦਿੰਦੇ ਆ ਰਹੇ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਦਿਨੀਂ ਮਨੋਜ ਰਾਣੀ ਨੇ ਉਨ੍ਹਾਂ ਦੇ ਘਰ ਆ ਕੇ ਆਪਣੇ ਪੈਸੇ ਵਾਪਸ ਮੰਗਦਿਆਂ ਝਗੜਾ ਕੀਤਾ ਅਤੇ ਨਾਲ ਹੀ ਧਮਕੀਆਂ ਵੀ ਦਿੱਤੀਆਂ, ਜਿਸ ਤੋਂ ਪਰੇਸ਼ਾਨ ਹੋ ਕੇ ਉਨ੍ਹਾਂ ਦੇ ਪਤੀ ਨੇ ਖੁਦਕੁਸ਼ੀ ਕਰ ਲਈ।

ਇਸ ਸਬੰਧੀ ਜਦੋਂ ਥਾਣਾ ਸਿਟੀ ਧੂਰੀ ਦੇ ਮੁੱਖ ਅਧਿਕਾਰੀ ਜਸਵੀਰ ਸਿੰਘ ਤੂਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਮਨੋਜ ਰਾਣੀ ਅਤੇ ਉਸ ਦੀ ਬੇਟੀ ਪਾਇਲ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੂਸਰੇ ਪਾਸੇ, ਇਹ ਮਾਮਲਾ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਕੋਲ ਵੀ ਪਹੁੰਚਿਆ ਹੈ ਅਤੇ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਪੁਲੀਸ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ-ਪੜਤਾਲ ਕਰਨ ਦੀ ਮੰਗ ਕੀਤੀ ਹੈ।

Advertisement

Advertisement
Advertisement
×