ਨੌਜਵਾਨ ਵੱਲੋਂ ਰੇਲਗੱਡੀ ਹੇਠ ਆ ਕੇ ਖ਼ੁਦਕੁਸ਼ੀ
ਮੌਕੇ ਤੋਂ ਮਿਲਿਆ ਖ਼ੁਦਕੁਸ਼ੀ ਨੋਟ; ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ
Advertisement
ਪਿੰਡ ਨੀਲੋਵਾਲ ਦੇ 22 ਸਾਲਾ ਨੌਜਵਾਨ ਵੱਲੋਂ ਰੇਲਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਮ੍ਰਿਤਕ ਦੀ ਪਛਾਣ ਧਰਮਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਨੀਲੋਵਾਲ ਵਜੋਂ ਹੋਈ ਹੈ। ਰੇਲਵੇ ਪੁਲੀਸ ਦੇ ਸਹਾਇਕ ਥਾਣੇਦਾਰ ਅਜੇ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਰਮਪ੍ਰੀਤ ਸਿੰਘ ਨੇ ਰੇਲਵੇ ਲਾਈਨ ਉੱਤੇ ਖ਼ੁਦਕੁਸ਼ੀ ਤੋਂ ਪਹਿਲਾਂ ਇੱਕ ਨੋਟ ਵੀ ਲਿਖਿਆ ਸੀ ਜਿਸ ਵਿੱਚ ਉਸ ਨੇ ਰਣਜੀਤ ਸਿੰਘ ਰਿੰਕੂ ਨਾਮੀਂ ਵਿਅਕਤੀ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਦੱਸਿਆ ਹੈ। ਨੋਟ ਅਨੁਸਾਰ ਧਰਮਪ੍ਰੀਤ ਸਿੰਘ ਨੇ ਉਸ ਵਿਅਕਤੀ ਤੋਂ ਪੈਸੇ ਲੈਣੇ ਸਨ ਪਰ ਉਹ ਮੁਕਰ ਗਿਆ। ਪੁਲੀਸ ਨੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੇ ਬਿਆਨਾਂ ਤਹਿਤ ਧਾਰਾ 174 ਤਹਿਤ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਪਰਿਵਾਰਕ ਮੈਂਬਰ ਭੋਲਾ ਸਿੰਘ ਵਾਸੀ ਨੀਲੋਵਾਲ ਨੇ ਪੁਲੀਸ ਤੋਂ ਸਖ਼ਤ ਕਾਰਵਾਈ ਤੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।
Advertisement
Advertisement