ਯੁਵਕ ਖੇਤਰੀ ਮੇਲੇ ’ਚ ਮੱਲਾਂ ਮਾਰੀਆਂ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿੱਚ ਉਲੀਕੇ ਗਏ ਸੰਗਰੂਰ ਜ਼ੋਨ ਦੇ ਖੇਤਰੀ ਯੁਵਕ ਮੇਲੇ ਵਿੱਚ ਗੁਰੂ ਤੇਗ ਬਹਾਦਰ ਕਾਲਜ ਭਵਾਨੀਗੜ੍ਹ ਨੇ ਵੰਨਗੀਆਂ ਮਾਈਮ ਅਤੇ ਮੁਹਾਵਰੇਦਾਰ ਵਾਰਤਾਲਾਪ ਵਿਚ ਦੂਜਾ ਅਤੇ ਕੋਲਾਜ ਮੇਕਿੰਗ ਵਿੱਚ...
Advertisement
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿੱਚ ਉਲੀਕੇ ਗਏ ਸੰਗਰੂਰ ਜ਼ੋਨ ਦੇ ਖੇਤਰੀ ਯੁਵਕ ਮੇਲੇ ਵਿੱਚ ਗੁਰੂ ਤੇਗ ਬਹਾਦਰ ਕਾਲਜ ਭਵਾਨੀਗੜ੍ਹ ਨੇ ਵੰਨਗੀਆਂ ਮਾਈਮ ਅਤੇ ਮੁਹਾਵਰੇਦਾਰ ਵਾਰਤਾਲਾਪ ਵਿਚ ਦੂਜਾ ਅਤੇ ਕੋਲਾਜ ਮੇਕਿੰਗ ਵਿੱਚ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਨੂੰ ਟਰਾਫੀ ਅਤੇ ਤਗ਼ਮਿਆਂ ਨਾਲ ਨਿਵਾਜਿਆ ਗਿਆ। ਕਾਲਜ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਜਿੱਤ ਲਈ ਕਾਲਜ ਪ੍ਰਿੰਸੀਪਲ ਪ੍ਰੋ. ਪਦਮਪ੍ਰੀਤ ਕੌਰ ਘੁਮਾਣ ਨੇ ਕਾਲਜ ਦੇ ਯੁਵਕ ਸੇਵਾਵਾਂ ਵਿਭਾਗ ਦੇ ਕੋਆਰਡੀਨੇਟਰ ਡਾ. ਗੁਰਮੀਤ ਕੌਰ ਅਤੇ ਵੰਨਗੀਆਂ ਦੇ ਤਿਆਰੀ ਇੰਚਾਰਜ ਡਾ. ਦਲਵੀਰ ਸਿੰਘ, ਪ੍ਰੋ. ਜਗਜੀਤ ਸਿੰਘ, ਪ੍ਰੋ. ਬਲਜੀਤ ਸਿੰਘ, ਪ੍ਰੋ. ਨਿਸ਼ਾ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Advertisement
Advertisement
