ਯੂਥ ਕਾਂਗਰਸ ਵੱਲੋਂ ਤੇਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਮੁਜ਼ਾਹਰਾ

ਯੂਥ ਕਾਂਗਰਸ ਵੱਲੋਂ ਤੇਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਮੁਜ਼ਾਹਰਾ

ਰਮੇਸ਼ ਭਾਰਦਵਾਜ
ਲਹਿਰਾਗਾਗਾ, 15 ਜੁਲਾਈ

ਆਲ ਇੰਡੀਆ ਯੂਥ ਕਾਂਗਰਸ ਨੇ ਪਾਰਟੀ ਦੇ ਸਕੱਤਰ ਜਗਦੇਵ ਸਿੰਘ ਗਾਗਾ ਦੀ ਅਗਵਾਈ ’ਚ ਕਾਂਗਰਸੀ ਨੌਜਵਾਨਾਂ ਨੇ ਲਹਿਰਾਗਾਗਾ-ਸੁਨਾਮ ਮੁੱਖ ਸੜਕ ’ਤੇ ਛਾਜਲੀ ਨੇੜੇ ਪੈਟਰੋਲ ਪੰਪ ਦੇ ਅੱਗੇ ਅਨੋਖੇ ਢੰਗ ਨਾਲ ਡੀਜ਼ਲ ਤੇ ਪੈਟਰੋਲ ਕੀਮਤਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੈਦਲ ਰੋਸ ਮਾਰਚ ਕੀਤਾ। ਇਸ ਮੌਕੇ ਯੂਥ ਕਾਂਗਰਸ ਹਲਕਾ ਦਿੜਬਾ ਦੇ ਸੂਬਾਈ ਸਕੱਤਰ ਦਵਿੰਦਰ ਸਿੰਘ ਛਾਜਲੀ ਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਇੱਕ ਪਾਸੇ ਪੂਰਾ ਵਿਸ਼ਵ ਕਰੋਨਾ ਮਹਾਂਮਾਰੀ ਨਾਲ ਲੜ ਰਿਹਾ ਹੈ ਪਰ ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਅੰਤਰਰਾਸ਼ਟਰੀ ਮਾਰਕਿਟ ਵਿੱਚ ਤੇਲ ਦੀਆਂ ਕੀਮਤਾ ਘੱਟ ਹੋਣ ਦੇ ਬਾਵਜੂਦ ਰੋਜ਼ਾਨਾ ਡੀਜ਼ਲ ਅਤੇ ਪਟਰੌਲ ਦੇ ਭਾਅ ਵਧਾ ਰਹੀ ਹੈ ਜਿਸ ਕਾਰਨ ਆਮ ਲੋਕਾਂ ’ਤੇ ਆਰਥਿਕ ਬੋਝ ਪੈ ਰਿਹਾ ਹੈ ਤੇ ਮਹਿੰਗਾਈ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਧਣ ਨਾਲ ਟਰਾਂਸਪੋਰਟ ਤੇ ਨਿੱਤ ਵਰਤੋਂ ਦੀਆਂ ਚੀਜ਼ਾਂ ’ਤੇ ਵੀ ਮਹਿੰਗਾਈ ਦੀ ਮਾਰ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਯੂਥ ਕਾਂਗਰਸ ਸੰਘਰਸ਼ ਉਦੋਂ ਤੱਕ ਜਾਰੀ ਰੱਖ਼ੇਗੀ ਜਦੋਂ ਤੱਕ ਇਨ੍ਹਾਂ ਵਸਤਾਂ ਦੀਆਂ ਕੀਮਤਾਂ ਨਹੀਂ ਘਟਾਈਆਂ ਜਾਂਦੀਆਂ।

ਅਮਰਗ਼ੜ੍ਹ (ਪੱਤਰ ਪ੍ਰੇਰਕ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਵੀਰ ਸਿੰਘ ਸੀਰਾ ਬਨਭੌਰਾ ਨੇ ਕਿਹਾ ਕਿ ਪਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਤਹਾਸ਼ਾ ਵਾਧੇ ਨਾਲ ਸਾਰੀਆਂ ਜ਼ਰੂਰੀ ਚੀਜ਼ਾਂ ਮਹਿਗੀਆਂ ਹੋ ਗਈਆਂ ਹਨ ਜਿਸ ਕਾਰਨ ਗਰੀਬ ਵਰਗ ਦੇ ਲੋਕਾਂ ਨੂੰ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਬੱਸ ਕਿਰਾਏ ਵਿੱਚ ਵੀ ਵਾਧਾ ਕੀਤਾ ਗਿਆ ਹੈ।

ਬਸਾਂ ਵਿੱਚ ਸਫਰ ਜ਼ਿਆਦਾਤਰ ਗਰੀਬ ਵਰਗ ਦੇ ਲੋਕ ਹੀ ਕਰਦੇ ਹਨ। ਇੰਤਕਾਲ ਫੀਸ ਵਿੱਚ ਕੀਤਾ ਦੋ ਗੁਣਾ ਵਾਧਾ ਵੀ ਕਿਸਨਾਂ ਤੇ ਮਜ਼ਦੂਰਾ ’ਤੇ ਭਾਰੀ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਵਰਗੀ ਜਾਨਲੇਵਾ ਬਿਮਾਰੀ ਦੋਰਾਨ ਲੱਗੇ ਲੰਮੇ ਲੌਕਡਾਉਣ ਕਾਰਨ ਆਮ ਲੋਕਾਂ ਨੂੰ ਗੁਜਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕੇਦਰ ਤੇ ਪੰਜਾਬ ਸਰਕਾਰ ਤੋਂ ਪਟਰੋਲ ਤੇ ਡੀਜ਼ਲ ਤੇ ਟੈਕਸਾਂ ’ਚ ਛੋਟ ਦੇ ਕੇ ਕੀਮਤਾਂ ਘੱਟ ਕਰਨ ਦੀ ਮੰਗ ਕੀਤੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਬਿਹਾਰ ਦੇ ਨੇਤਾਵਾਂ ਨੇ ਸੀਬੀਆਈ ਜਾਂਚ ਮੰਗੀ

ਸ਼ਹਿਰ

View All