ਹਾਦਸੇ ਵਿੱਚ ਨੌਜਵਾਨ ਦੀ ਮੌਤ; ਦੂਜਾ ਗੰਭੀਰ ਜ਼ਖ਼ਮੀ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 1 ਜੁਲਾਈ ਪਿੰਡ ਕਪਿਆਲ ਅਤੇ ਬਟੜਿਆਣਾ ਵਿਚਕਾਰ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਜਸਵੀਰ ਸਿੰਘ (32) ਵਾਸੀ ਕਪਿਆਲ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਗੁਰਧਿਆਨ ਸਿੰਘ ਵਾਸੀ ਕਪਿਆਲ ਗੰਭੀਰ ਜ਼ਖ਼ਮੀ ਹੋ ਗਿਆ। ਪਿੰਡ ਕਪਿਆਲ...
Advertisement
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 1 ਜੁਲਾਈ
Advertisement
ਪਿੰਡ ਕਪਿਆਲ ਅਤੇ ਬਟੜਿਆਣਾ ਵਿਚਕਾਰ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਜਸਵੀਰ ਸਿੰਘ (32) ਵਾਸੀ ਕਪਿਆਲ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਗੁਰਧਿਆਨ ਸਿੰਘ ਵਾਸੀ ਕਪਿਆਲ ਗੰਭੀਰ ਜ਼ਖ਼ਮੀ ਹੋ ਗਿਆ। ਪਿੰਡ ਕਪਿਆਲ ਦੇ ਸਰਪੰਚ ਹਰਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਘਟਨਾ ਸਥਾਨ ’ਤੇ ਪਹੁੰਚਿਆ ਤਾਂ ਉਕਤ ਨੌਜਵਾਨ ਜਸਵੀਰ ਸਿੰਘ ਦੀ ਮੌਤ ਹੋ ਗਈ ਸੀ ਅਤੇ ਦੂਜਾ ਨੌਜਵਾਨ ਗੁਰਧਿਆਨ ਸਿੰਘ ਗੰਭੀਰ ਜ਼ਖ਼ਮੀ ਸੀ। ਉਨ੍ਹਾਂ ਆਪਣੇ ਵਾਹਨ ਰਾਹੀਂ ਉਸ ਨੂੰ ਸਿਵਲ ਹਸਪਤਾਲ ਭਵਾਨੀਗੜ੍ਹ ਦਾਖਲ ਕਰਵਾਇਆ ਜਿੱਥੋਂ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ। ਪੁਲੀਸ ਚੌਕੀ ਘਰਾਚੋਂ ਦੇ ਏਐੱਸਆਈ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਕੇ ਪੁਲੀਸ ਨੇ ਆਪਣੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement