DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ

ਪਿੰਡ ਸੰਗਤਪੁਰਾ ਦੀ ਅਨਾਜ ਮੰਡੀ ਨੇੜੇ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪਿਆਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਲਹਿਰਾਗਾਗਾ ਵਜੋਂ ਹੋਈ ਹੈ। ਗੁਰਪਿਆਰ ਸਿੰਘ, ਰਾਜ ਮਿਸਤਰੀ ਨਾਲ ਦਿਹਾੜੀ ਦਾ ਕੰਮ ਕਰਦਾ ਸੀ। ਉਹ ਜੁਗਾੜੂ ਰੇਹੜੀ...

  • fb
  • twitter
  • whatsapp
  • whatsapp
Advertisement

ਪਿੰਡ ਸੰਗਤਪੁਰਾ ਦੀ ਅਨਾਜ ਮੰਡੀ ਨੇੜੇ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪਿਆਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਲਹਿਰਾਗਾਗਾ ਵਜੋਂ ਹੋਈ ਹੈ। ਗੁਰਪਿਆਰ ਸਿੰਘ, ਰਾਜ ਮਿਸਤਰੀ ਨਾਲ ਦਿਹਾੜੀ ਦਾ ਕੰਮ ਕਰਦਾ ਸੀ। ਉਹ ਜੁਗਾੜੂ ਰੇਹੜੀ ਦੇ ਪਿੱਛੇ ਬੈਠ ਕੇ ਪਿੰਡ ਸੰਗਤਪੁਰਾ ਵੱਲ ਜਾ ਰਿਹਾ ਸੀ ਤਾਂ ਰਾਹ ਵਿੱਚ ਸੰਗਤਪੁਰਾ ਵਾਲੇ ਪਾਸੇ ਤੋਂ ਆਉਂਦੇ ਟਰੈਕਟਰ-ਟਰਾਲੀ ਦੀ ਟੱਕਰ ਹੋ ਗਈ। ਇਸ ਦੌਰਾਨ ਗੁਰਪਿਆਰ ਸਿੰਘ ਦੀ ਜ਼ਿਆਦਾ ਸੱਟਾਂ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਲੜਕੇ ਦੇ ਪਰਿਵਾਰਕ ਮੈਂਬਰਾਂ ਨੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਕਾਰਵਾਈ ਲਈ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਲਹਿਰਾਗਾਗਾ-ਸੁਨਾਮ ਮੁੱਖ ਮਾਰਗ ’ਤੇ ਜਾਮ ਲਾ ਕੇ ਨਾਅਰੇਬਾਜ਼ੀ ਕੀਤੀ। ਥਾਣਾ ਸਦਰ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਕਿਹਾ ਕਿ ਪਰਿਵਾਰ ਦੇ ਬਿਆਨਾਂ ਮਗਰੋਂ ਕੇਸ ਦਰਜ ਕਰ ਲਿਆ ਜਾਵੇਗਾ।

Advertisement
Advertisement
×