DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲਹਿਰਾਗਾਗਾ ਨੇੜੇ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ; ਇਨਸਾਫ਼ ਲਈ ਮੁੱਖ ਮਾਰਗ ’ਤੇ ਜਾਮ

ਕਿਸਾਨ ਜਥੇਬੰਦੀਆਂ ਨੇ ਪਰਿਵਾਰ ਦੇ ਹੱਕ ਵਿੱਚ ਦਿੱਤਾ ਧਰਨਾ

  • fb
  • twitter
  • whatsapp
  • whatsapp
featured-img featured-img
ਮ੍ਰਿਤਕ ਦੀ ਤਸਵੀਰ ਅਤੇ ਸੱਜੇ ਪਾਸੇ ਧਰਨਾ ਦੇ ਰਹੇ ਪਰਿਵਾਰਕ ਮੈਂਬਰ। ਫੋਟੋ: ਰਮੇਸ਼ ਭਾਰਦਵਾਜ।
Advertisement

ਨੇੜਲੇ ਪਿੰਡ ਸੰਗਤਪੁਰਾ ਦੀ ਅਨਾਜ ਮੰਡੀ ਕੋਲ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪਿਆਰ ਸਿੰਘ (ਪੁੱਤਰ ਅਵਤਾਰ ਸਿੰਘ), ਵਾਸੀ ਵਾਰਡ ਨੰਬਰ 13, ਲਹਿਰਾਗਾਗਾ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਗੁਰਪਿਆਰ ਸਿੰਘ, ਜੋ ਕਿ ਇੱਕ ਮਿਸਤਰੀ ਨਾਲ ਦਿਹਾੜੀ ਦਾ ਕੰਮ ਕਰਦਾ ਸੀ, ਜੁਗਾੜੂ ਰੇਹੜੀ ਦੇ ਪਿੱਛੇ ਬੈਠ ਕੇ ਸੰਗਤਪੁਰਾ ਵੱਲ ਜਾ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇੱਕ ਟਰੈਕਟਰ-ਟਰਾਲੀ ਨਾਲ ਰੇਹੜੀ ਦੀ ਜ਼ੋਰਦਾਰ ਟੱਕਰ ਹੋ ਗਈ, ਜਿਸ ਕਾਰਨ ਗੁਰਪਿਆਰ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।

Advertisement

ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਜਨਤਕ ਜਥੇਬੰਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸਹਿਯੋਗ ਨਾਲ ਲਹਿਰਾਗਾਗਾ-ਸੁਨਾਮ ਮੁੱਖ ਮਾਰਗ ’ਤੇ ਘੱਗਰ ਬਰਾਂਚ ਨਹਿਰ ਦੇ ਪੁਲ ਉੱਤੇ ਜਾਮ ਲਗਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਧਰਨਾਕਾਰੀਆਂ ਵੱਲੋਂ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਜਾਮ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।

Advertisement

ਥਾਣਾ ਸਦਰ ਦੇ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਮੂਨਕ ਵਿਖੇ ਰੱਖਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮੁਕੱਦਮਾ ਦਰਜ ਕਰਕੇ ਜਲਦੀ ਹੀ ਧਰਨਾ ਸਮਾਪਤ ਕਰਵਾ ਦਿੱਤਾ ਜਾਵੇਗਾ। ਖ਼ਬਰ ਲਿਖੇ ਜਾਣ ਤੱਕ ਕਿਸੇ ਸਮਝੌਤੇ ਦੀ ਪੁਸ਼ਟੀ ਨਹੀਂ ਹੋਈ ਸੀ ਅਤੇ ਧਰਨਾ ਜਾਰੀ ਸੀ।

Advertisement
×