ਕਾਰ ਅਤੇ ਮੋਟਸਾਈਕਲ ਦੀ ਟੱਕਰ ਕਾਰਨ ਨੌਜਵਾਨ ਦੀ ਮੌਤ, ਇੱਕ ਜ਼ਖਮੀ
ਰਮੇਸ਼ ਭਾਰਦਵਾਜ ਲਹਿਰਾਗਾਗਾ, 3 ਜੁਲਾਈ ਇੱਥੋਂ ਦੇ ਲਹਿਰਾਗਾਗਾ ਜਾਖਲ ਮੁੱਖ ਮਾਰਗ ’ਤੇ ਪੈਂਦੇ ਪਿੰਡ ਚੋਟੀਆਂ ਨੇੜੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਜਦੋਂ ਕਿ ਨੌਜਵਾਨ ਨਾਲ ਸਵਾਰ ਦਾ ਭਾਣਜਾ ਗੰਭੀਰ ਜ਼ਖਮੀ...
Advertisement
ਰਮੇਸ਼ ਭਾਰਦਵਾਜ
ਲਹਿਰਾਗਾਗਾ, 3 ਜੁਲਾਈ
ਇੱਥੋਂ ਦੇ ਲਹਿਰਾਗਾਗਾ ਜਾਖਲ ਮੁੱਖ ਮਾਰਗ ’ਤੇ ਪੈਂਦੇ ਪਿੰਡ ਚੋਟੀਆਂ ਨੇੜੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਜਦੋਂ ਕਿ ਨੌਜਵਾਨ ਨਾਲ ਸਵਾਰ ਦਾ ਭਾਣਜਾ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਹੈ ਕਿ ਕਾਰ ਜਾਖਲ ਤੋਂ ਲਹਿਰਾਗਾਗਾ ਵੱਲ ਜਾ ਰਹੀ ਸੀ, ਇਸ ਦੌਰਾਨ ਜਦੋਂ ਨੌਜਵਾਨ ਮੋਟਰਸਾਈਕਲ ਨੂੰ ਸੜਕ ’ਤੇ ਚੜ੍ਹਾ ਰਿਹਾ ਸੀਤਾਂ ਕਾਰ ਦੀ ਲਪੇਟ ਵਿੱਚ ਆ ਗਿਆ। ਕਾਰ ਨਾਲ ਮੋਟਰਸਾਈਕਲ ਕਾਫੀ ਦੂਰ ਤੱਕ ਘੜੀਸਿਆ ਗਿਆ, ਜਿਸ ਕਾਰਨ ਸਾਗਰ ਸਿੰਘ ਸਾਗਰ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਕਿ ਹਰਮਨ ਸਿੰਘ ਪੁੱਤਰ ਹਰਦੀਪ ਸਿੰਘ(18) ਸਾਲ ਵਾਸੀ ਚੂੜਲ ਕਲਾਂ ਗੰਭੀਰ ਜਖਮੀ ਹੋ ਗਿਆ। ਜਾਣਕਾਰੀ ਅਨੁਸਾਰ ਚਾਲਕ ਮੌਕੇ ’ਤੇ ਕਾਰ ਛੱਡ ਕੇ ਫਰਾਰ ਹੋ ਗਿਆ। ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
Advertisement
Advertisement