Youth Festival: ਅਕਾਲ ਡਿਗਰੀ ਕਾਲਜ ਨੇ ਯੁਵਕ ਮੇਲਾ ਜਿੱਤਿਆ
ਪੰਜਾਬੀ ਯੂਨੀਵਰਸਿਟੀ ਦੇ ਸੰਗਰੂਰ ਜ਼ੋਨ ਦਾ ਚਾਰ ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲਾ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿੱਚ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਿਆ। ਅਕਾਲ ਕਾਲਜ ਕੌਂਸਲ ਦੇ ਪ੍ਰਬੰਧਾਂ ਹੇਠ ਸੰਤ ਬਾਬਾ ਅਤਰ ਸਿੰਘ ਦੀ 100ਵੀਂ ਬਰਸੀ ਨੂੰ ਸਮਰਪਿਤ ਇਸ...
ਪੰਜਾਬੀ ਯੂਨੀਵਰਸਿਟੀ ਦੇ ਸੰਗਰੂਰ ਜ਼ੋਨ ਦਾ ਚਾਰ ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲਾ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿੱਚ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਿਆ। ਅਕਾਲ ਕਾਲਜ ਕੌਂਸਲ ਦੇ ਪ੍ਰਬੰਧਾਂ ਹੇਠ ਸੰਤ ਬਾਬਾ ਅਤਰ ਸਿੰਘ ਦੀ 100ਵੀਂ ਬਰਸੀ ਨੂੰ ਸਮਰਪਿਤ ਇਸ ਮੇਲੇ ਵਿੱਚ 52 ਕਾਲਜਾਂ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ। ਮੇਜ਼ਬਾਨ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਨੇ ਸਮੁੱਚੀ ਟਰਾਫ਼ੀ ਜਿੱਤ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ।
ਮੁਕਾਬਲਿਆਂ ਵਿੱਚ ਸ਼ਹੀਦ ਊਧਮ ਸਿੰਘ ਕਾਲਜ ਸੁਨਾਮ ਨੇ ਦੂਜਾ ਅਤੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਨੇ ਤੀਜਾ ਸਥਾਨ ਹਾਸਲ ਕੀਤਾ। ਆਖ਼ਰੀ ਦਿਨ ਪੰਜਾਬਣ ਮੁਟਿਆਰਾਂ ਦੇ ਗਿੱਧੇ ਦੀ ਪੇਸ਼ਕਾਰੀ ਸਿਖ਼ਰ ਹੋ ਨਿਬੜੀ। ਇਸ ਦੇ ਨਾਲ ਹੀ ਰਵਾਇਤੀ ਪਹਿਰਾਵਾ ਪ੍ਰਦਰਸ਼ਨੀ, ਲੋਕ ਗੀਤ, ਸ਼ਾਸਤਰੀ ਨ੍ਰਿਤ, ਕਲੀ, ਵਾਰ ਗਾਇਣ ਅਤੇ ਕਵੀਸ਼ਰੀ ਰਾਹੀਂ ਵਿਦਿਆਰਥੀਆਂ ਨੇ ਪੰਜਾਬ ਦੇ ਅਮੀਰ ਅਤੇ ਅਲੋਪ ਹੋ ਰਹੇ ਵਿਰਸੇ ਨੂੰ ਬਾਖ਼ੂਬੀ ਪੇਸ਼ ਕੀਤਾ। ਪ੍ਰਿੰਸੀਪਲ ਡਾ. ਅਮਨਦੀਪ ਕੌਰ ਨੇ ਸਭ ਦਾ ਸਵਾਗਤ ਕਰਦਿਆਂ ਮੇਲੇ ਦੀ ਕਾਮਯਾਬੀ ਲਈ ਧੰਨਵਾਦ ਕੀਤਾ।
ਸਮਾਗਮ ਵਿੱਚ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਪੁੱਜ ਕੇ ਜੇਤੂਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਐਲਾਨ ਕੀਤਾ ਕਿ ਸਾਲ 2027 ਵਿੱਚ ਸੰਤ ਬਾਬਾ ਅਤਰ ਸਿੰਘ ਦੀ 100ਵੀਂ ਬਰਸੀ ਮੌਕੇ ਵੱਡੇ ਧਾਰਮਿਕ ਸਮਾਗਮ ਕਰਵਾਏ ਜਾਣਗੇ।
ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਡਾ. ਭੀਮਇੰਦਰ ਸਿੰਘ, ਨਿਗਰਾਨ ਇੰਜਨੀਅਰ ਸੁਖਵੰਤ ਸਿੰਘ ਧੀਮਾਨ, ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ ਅਤੇ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਜਥੇਦਾਰ ਬਲਦੇਵ ਸਿੰਘ ਭੰਮਾਬੱਦੀ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਹਰਿੰਦਰਵੀਰ ਸਿੰਘ ਕਾਕਾ ਫਤਿਹਗੜ੍ਹ, ਸਿਆਸਤ ਸਿੰਘ ਗਿੱਲ, ਗਮਦੂਰ ਸਿੰਘ ਬਹਾਦਰਪੁਰ, ਯੂਥ ਕੋਆਰਡੀਨੇਟਰ ਡਾ. ਹਰਜਿੰਦਰ ਸਿੰਘ, ਡਾ. ਮੇਜਰ ਸਿੰਘ ਚੱਠਾ, ਡਾ. ਗੁਰਵੀਰ ਸਿੰਘ ਸੋਹੀ, ਇੰਜੀ. ਸੁਖਵਿੰਦਰ ਸਿੰਘ ਭੱਠਲ, ਡਾ. ਜਤਿੰਦਰ ਦੇਵ, ਡਾ. ਡੈਨੀ ਸ਼ਰਮਾ, ਹਰਿੰਦਰ ਹੁੰਦਲ, ਡਾ. ਨਿਰਪਜੀਤ ਸਿੰਘ, ਪ੍ਰਿੰਸੀਪਲ ਡਾ. ਗੀਤਾ ਠਾਕੁਰ, ਪ੍ਰਿੰਸੀਪਲ ਡਾ. ਸੁਖਦੀਪ ਕੌਰ ਅਤੇ ਪ੍ਰਿੰਸੀਪਲ ਡਾ. ਵਿਜੇ ਪਲਾਹਾ ਨੇ ਵੀ ਸ਼ਿਰਕਤ ਕੀਤੀ। ਮੰਚ ਸੰਚਾਲਨ ਸਤਨਾਮ ਸਿੰਘ ਪੰਜਾਬੀ ਨੇ ਬਾਖ਼ੂਬੀ ਨਿਭਾਇਆ।

