ਹਾਦਸੇ ’ਚ ਨੌਜਵਾਨ ਹਲਾਕ
ਪੱਤਰ ਪ੍ਰੇਰਕ ਨੰਗਲ, 1 ਮਾਰਚ ਨੰਗਲ ਤੋਂ ਸ੍ਰੀ ਆਨੰਦਪੁਰ ਸਾਹਿਬ ਮਾਰਗ ’ਤੇ ਐੱਮਪੀ ਦੀ ਕੋਠੀ ਨੇੜੇ ਅੱਜ ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਚੰਡੀਗੜ੍ਹ ਤੋਂ ਆ ਰਹੀ ਹਰਿਆਣਾ ਰੋਡਵੇਜ਼ ਦੀ ਤੇਜ਼ ਰਫ਼ਤਾਰ ਬੱਸ ਨੇ ਡਿਊਟੀ ਤੋਂ ਘਰ...
Advertisement
ਪੱਤਰ ਪ੍ਰੇਰਕ
ਨੰਗਲ, 1 ਮਾਰਚ
Advertisement
ਨੰਗਲ ਤੋਂ ਸ੍ਰੀ ਆਨੰਦਪੁਰ ਸਾਹਿਬ ਮਾਰਗ ’ਤੇ ਐੱਮਪੀ ਦੀ ਕੋਠੀ ਨੇੜੇ ਅੱਜ ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਚੰਡੀਗੜ੍ਹ ਤੋਂ ਆ ਰਹੀ ਹਰਿਆਣਾ ਰੋਡਵੇਜ਼ ਦੀ ਤੇਜ਼ ਰਫ਼ਤਾਰ ਬੱਸ ਨੇ ਡਿਊਟੀ ਤੋਂ ਘਰ ਪਰਤ ਰਹੇ ਨੌਜਵਾਨ ਦੇ ਮੋਟਰਸਾਈਕਲ ਨੂੰ ਫੇਟ ਮਾਰੀ, ਜਿਸ ਕਾਰਨ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਭਾਗ ਸਿੰਘ (26) ਪਿੰਡ ਅਜੌਲੀ ਪੁਲੀਸ ਥਾਣਾ ਨੰਗਲ ਵਜੋਂ ਹੋਈ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਨੰਗਲ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ ਤੇ ਹਾਦਸਾਗ੍ਰਸਤ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਬੱਸ ਦਾ ਡਰਾਈਵਰ ਮੌਕੇੇ ਤੋਂ ਫਰਾਰ ਹੋ ਗਿਆ।
Advertisement
×