DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੜਕ ਹਾਦਸੇ ਵਿੱਚ ਨੌਜਵਾਨ ਹਲਾਕ

ਸਮਾਣਾ-ਪਾਤੜਾਂ ਸੜਕ ’ਤੇ ਪਿੰਡ ਘੱਗਾ ਨੇੜੇ ਆਵਾਰਾ ਪਸ਼ੂਆਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਸੜਕ ’ਤੇ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਘੱਗਾ...

  • fb
  • twitter
  • whatsapp
  • whatsapp
Advertisement

ਸਮਾਣਾ-ਪਾਤੜਾਂ ਸੜਕ ’ਤੇ ਪਿੰਡ ਘੱਗਾ ਨੇੜੇ ਆਵਾਰਾ ਪਸ਼ੂਆਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਸੜਕ ’ਤੇ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਘੱਗਾ ਪੁਲੀਸ ਦੇ ਏ.ਐੱਸ.ਆਈ. ਬੂਟਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਧਰਮਿੰਦਰ ਕੁਮਾਰ (17) ਦੇ ਪਿਤਾ ਬਲਦੇਵ ਸਿੰਘ ਵਾਸੀ ਘੱਗਾ ਵੱਲੋਂ ਦਰਜ ਕਰਵਾਏ ਬਿਆਨ ਅਨੁਸਾਰ 30 ਅਗਸਤ ਦੀ ਸ਼ਾਮ ਨੂੰ ਰੋਟੀ ਖਾਣ ਤੋਂ ਬਾਅਦ ਉਹ ਆਪਣੇ ਦੋਸਤ ਲਵਪ੍ਰੀਤ ਦਾਸ ਨਾਲ ਉਸ ਦੇ ਮੋਟਰਸਾਈਕਲ ’ਤੇ ਕੇ ਬਾਜ਼ਾਰ ਗਿਆ ਸੀ ਕਿ ਪੈਟਰੋਲ ਪੰਪ ਨੇੜੇ ਖੇਤਾਂ ’ਚੋਂ ਨਿਕਲ ਕੇ ਸੜਕ ’ਤੇ ਆਏ ਅਵਾਰਾ ਪਸ਼ੂਆਂ ਨੂੰ ਬਚਾਉਣ ਦੀ ਕੋਸ਼ਿਸ਼ ’ਚ ਮੋਟਰਸਾਈਕਲ ਤਿਲਕ ਗਿਆ ਅਤੇ ਦੋਵੇਂ ਸਵਾਰ ਸੜਕ ’ਤੇ ਡਿੱਗ ਗਏ ਅਤੇ ਸਿਵਲ ਹਸਪਤਾਲ ਸਮਾਣਾ ਵਿੱਚ ਧਰਮਿੰਦਰ ਦੀ ਮੌਤ ਹੋ ਗਈ।

Advertisement
Advertisement
×