DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Jakhepal ਨੇੜੇ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ

ਸੁਨਾਮ ਨੇੜਲੇ ਪਿੰਡ ਹੰਬਲਵਾਸ ਜਖੇਪਲ ਦੇ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਦੇਹ ਜਖੇਪਲ ਤੋਂ ਕੋਟੜਾ ਅਮਰੂ ਨੂੰ ਜਾਂਦੀ ਸੜਕ ’ਤੇ ਸਰਹੰਦ ਚੋਅ ਦੇ ਪੁਲ ਨੇੜੇ ਪਟੜੀ ਤੋਂ ਮਿਲੀ।...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਸੁਨਾਮ ਨੇੜਲੇ ਪਿੰਡ ਹੰਬਲਵਾਸ ਜਖੇਪਲ ਦੇ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਦੇਹ ਜਖੇਪਲ ਤੋਂ ਕੋਟੜਾ ਅਮਰੂ ਨੂੰ ਜਾਂਦੀ ਸੜਕ ’ਤੇ ਸਰਹੰਦ ਚੋਅ ਦੇ ਪੁਲ ਨੇੜੇ ਪਟੜੀ ਤੋਂ ਮਿਲੀ।

ਥਾਣਾ ਚੀਮਾ ਦੇ ਐੱਸਐੱਚਓ ਇੰਸਪੈਕਟਰ ਯੁਗੇਸ਼ ਕੁਮਾਰ ਨੇ ਦੱਸਿਆ ਕਿ ਪੁਲੀਸ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਉਕਤ ਥਾਂ ’ਤੇ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਲੱਖਾ (30) ਪੁੱਤਰ ਜਰਨੈਲ ਸਿੰਘ ਵਾਸੀ ਹੰਬਲਵਾਸ ਜਖੇਪਲ ਵਜੋਂ ਹੋਈ ਹੈ। ਉਸ ਦੀ ਗਰਦਨ ਅਤੇ ਚਿਹਰੇ ’ਤੇ ਤੇਜ਼ਧਾਰ ਹਥਿਆਰਾਂ ਦੇ ਵਾਰਾਂ ਦੇ ਨਿਸ਼ਾਨ ਮਿਲੇ ਹਨ।

Advertisement

ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਦੀ ਮੌਰਚਰੀ ਵਿੱਚ ਰਖਵਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਐੱਸਐੱਚਓ ਅਨੁਸਾਰ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

Advertisement

Advertisement
×