ਭਵਾਨੀਗੜ੍ਹ: ਇੱਥੇ ਅੱਜ ਆਰਡੀਐੱਲ ਪੈਲੇਸ ਵਿੱਚ ਆਮ ਆਦਮੀ ਪਾਰਟੀ ਦੀ ਹਲਕਾ ਸੰਗਰੂਰ ਤੋਂ ਉਮੀਦਵਾਰ ਨਰਿੰਦਰ ਕੌਰ ਭਰਾਜ ਵੱਲੋਂ ‘ਸਾਡਾ ਯੂਥ ਸਭ ਤੋਂ ਮਜ਼ਬੂਤ’ ਦੇ ਨਾਅਰੇ ਤਹਿਤ ਹਲਕੇ ਦੇ ਨੌਜਵਾਨਾਂ ਦੀ ਰੈਲੀ ਕੀਤੀ ਗਈ। ਇਸ ਮੌਕੇ ਸ੍ਰੀਮਤੀ ਭਰਾਜ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਰੁਜ਼ਗਾਰ,ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਨੌਜਵਾਨ ਆਗੂ ਸੁੱਖੀ ਬੁੱਟਰ, ਮਨੀ ਬਖਤੜੀ, ਜੈਕੀ ਗਰਗ ਅਤੇ ਗੋਪੀ ਸੋਹੀ ਹਾਜ਼ਰ ਸਨ। ਇਸੇ ਦੌਰਾਨ ਬੇਰੁਜ਼ਗਾਰ ਬੀਐੱਡ ਟੈਟ ਪਾਸ ਅਧਿਆਪਕ ਯੂਨੀਅਨ ਵੱਲੋਂ ਵਿਧਾਨ ਸਭਾ ਚੋਣਾਂ ਮੌਕੇ ਚੋਣ ਲੜਨ ਵਾਲੇ ਹਰੇਕ ਉਮੀਦਵਾਰ ਨੂੰ ਮੰਗ ਪੱਤਰ ਦੇਣ ਅਤੇ ਕਾਂਗਰਸੀ ਉਮੀਦਵਾਰਾਂ ਨੂੰ ਮੰਗ ਪੱਤਰਾਂ ਦੇ ਨਾਲ ਨਾਲ ਸਵਾਲ ਕਰਨ ਦੀ ਵਿੱਢੀ ਮੁਹਿੰਮ ਤਹਿਤ ਇੱਥੋਂ ਨੇੜਲੇ ਪਿੰਡ ਭੱਟੀਵਾਲ ਖੁਰਦ ਵਿਖੇ ਪਹੁੰਚੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਨਰਿੰਦਰ ਕੌਰ ਭਰਾਜ ਨੂੰ ਮੰਗ ਪੱਤਰ ਦਿੱਤਾ ਗਿਆ। -ਪੱਤਰ ਪ੍ਰੇਰਕ