ਦਿੱਲੀ ਮੋਰਚੇ ’ਚ ਨੌਜਵਾਨ ਸਪੋਰਟਸ ਕਲੱਬ ਲਸੋਈ ਡਟਿਆ

ਦਿੱਲੀ ਮੋਰਚੇ ’ਚ ਨੌਜਵਾਨ ਸਪੋਰਟਸ ਕਲੱਬ ਲਸੋਈ ਡਟਿਆ

ਪਿੰਡ ਭੂਦਨ ਤੋਂ ਦਿੱਲੀ ਲਈ ਰਵਾਨਾ ਹੁੰਦਾ ਹੋਇਆ ਕਿਸਾਨਾਂ ਦਾ ਜਥਾ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 19 ਜਨਵਰੀ

ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦ‌ੀਆਂ ’ਤੇ ਆਧਾਰਿਤ ਬਣੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਦਿੱਲ‌ੀ ਦੀਆਂ ਬਰੂਹਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਦਿੱਲ‌ੀ ਮੋਰਚੇ ’ਤੇ 26 ਨਵੰਬਰ ਤੋਂ ਪਿੰਡ ਲਸੋਈ ਦਾ ਨੌਜਵਾਨ ਸਪੋਰਟਸ ਕਲੱਬ ਡਟਿਆ ਹੋਇਆ ਹੈ। ਕਲੱਬ ਦੇ ਪ੍ਰਧਾਨ ਦਲਬੀਰ ਸਿੰਘ ਕਾਕਾ, ਸਾਬਕਾ ਸਰਪੰਚ ਗੁਰਚਰਨ ਸਿੰਘ ਪੱਪੀ ਅਤੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸਿੰਘੂ ਸਰਹੱਦ ’ਤੇ ਜਿਥੇ ਬਦਲ ਬਦਲ ਕੇ ਸ਼ਮੂਲੀਅਤ ਕੀਤੀ ਜਾ ਰਹੀ ਹੈ। ਮੋਰਚੇ ਲਈ ਪਿੰਡ ’ਚੋਂ ਰਸਦ ਇਕੱਠੀਆਂ ਕਰਕੇ ਦਿੱਲ‌ੀ ਪਹੁੰਚਾਉਣ ਤੇ ਹੋਰ ਸੇਵਾਂ ’ਚ ਬਾਬਾ ਅਵਤਾਰ ਸਿੰਘ ਲਸੋਈ, ਜਸਪਾਲ ਸਿੰਘ ਪਾਲੀ, ਹਰਵੇਲ ਸਿੰਘ ਲਾਡੀ ,ਹਰਦੀਪ ਸਿੰਘ ਟਿਵਾਣਾ, ਸੁਰਿੰਦਰ ਸਿੰਘ ਡੁੱਗੀ, ਐਡਵੋਕੇਟ ਰਣਜੀਤ ਸਿੰਘ ਟਿਵਾਣਾ ਆਦਿ ਬਾਖ਼ੂਬੀ ਸੇਵਾਵਾਂ ਨਿਭਾ ਰਹੇ ਹਨ। ਉਧਰ, ਅੱਜ ਪਿੰਡ ਭੂਦਨ ਤੋਂ ਕਿਸਾਨਾਂ ਦਾ 12ਵਾਂ ਜਥਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਰਸਦ ਲੈ ਕੇ ਦਿੱਲੀ ਲਈ ਰਵਾਨਾ ਹੋਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All