ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ
ਭਵਾਨੀਗੜ੍ਹ: ਜ਼ਿਲ੍ਹਾ ਪੁਲੀਸ ਵੱਲੋਂ ਚਲਾਈ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਤਹਿਤ ਅੱਜ ਇੱਥੇ ਮਾਹੀਆਂ ਪੱਤੀ ਵਿੱਚ ਸ਼ਹਿਰ ਵਾਸੀਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਐੱਸਪੀ ਕਰਨੈਲ ਸਿੰਘ ਅਤੇ ਇੰਸਪੈਕਟਰ ਗੁਰਨਾਮ ਸਿੰਘ ਨੇ ਕਿਹਾ ਕਿ ਪੰਜਾਬ ਦੀ ਨਵੀਂ ਪੀੜ੍ਹੀ ਨੂੰ...
Advertisement
ਭਵਾਨੀਗੜ੍ਹ: ਜ਼ਿਲ੍ਹਾ ਪੁਲੀਸ ਵੱਲੋਂ ਚਲਾਈ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਤਹਿਤ ਅੱਜ ਇੱਥੇ ਮਾਹੀਆਂ ਪੱਤੀ ਵਿੱਚ ਸ਼ਹਿਰ ਵਾਸੀਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਐੱਸਪੀ ਕਰਨੈਲ ਸਿੰਘ ਅਤੇ ਇੰਸਪੈਕਟਰ ਗੁਰਨਾਮ ਸਿੰਘ ਨੇ ਕਿਹਾ ਕਿ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪ੍ਰਸ਼ਾਸਨ, ਸਮਾਜਿਕ ਸੰਸਥਾਵਾਂ ਅਤੇ ਲੋਕਾਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਸ਼ਿਆਂ ਖ਼ਿਲਾਫ਼ ਹਰ ਫਰੰਟ ’ਤੇ ਲਗਾਤਾਰ ਮੁਹਿੰਮ ਜਾਰੀ ਰੱਖੀ ਗਈ ਹੈ। ਉਨ੍ਹਾਂ ਮੁਹੱਲਾ ਵਾਸੀਆਂ ਨੂੰ ਬਾਹਰਲੇ ਗ਼ਲਤ ਅਨਸਰਾਂ ਤੋਂ ਚੌਕਸੀ ਰੱਖਣੀ ਚਾਹੀਦੀ ਹੈ। ਇਸ ਮੌਕੇ ਕੌਂਸਲਰ ਜਗਤਾਰ ਸਿੰਘ, ਹਰਭਜਨ ਸਿੰਘ ਹੈਪੀ, ਦਮਨਜੀਤ ਸਿੰਘ, ਪ੍ਰਭਦੀਪ ਸਿੰਘ ਲੱਕੀ ਅਤੇ ਗੁਰਪ੍ਰੀਤ ਸਿੰਘ ਨੇ ਵੀ ਪੁਲੀਸ ਅਧਿਕਾਰੀਆਂ ਨੂੰ ਕਈ ਸੁਝਾਅ ਦਿੱਤੇ। -ਪੱਤਰ ਪ੍ਰੇਰਕ
Advertisement
Advertisement
×