ਮੁੰਬਈ: ਅਦਾਕਾਰਾ ਵਿੱਦਿਆ ਬਾਲਨ ਅਤੇ ਸ਼ੈਫਾਲੀ ਸ਼ਾਹ ਦੀ ਫਿਲਮ ‘ਜਲਸਾ’ ਦਾ 18 ਮਾਰਚ ਨੂੰ ਓਟੀਟੀ ਪਲੈਟਫਾਰਮ ਐਮਾਜ਼ੋਨ ਪ੍ਰਾਈਮ ਵੀਡੀਓ ’ਤੇ ਪ੍ਰੀਮੀਅਰ ਹੋਣ ਜਾ ਰਿਹਾ ਹੈ। ਸੁਰੇਸ਼ ਤ੍ਰਿਵੇਣੀ ਫਿਲਮ ਦੇ ਨਿਰਦੇਸ਼ਕ ਹਨ। ਵਿੱਦਿਆ ਬਾਲਨ ਨਾਲ ਇਹ ਉਨ੍ਹਾਂ ਦੀ ਦੂਜੀ ਫਿਲਮ ਹੈ। ਇਸ ਤੋਂ ਪਹਿਲਾਂ ਦੋਵਾਂ ਨੇ ਇਕੱਠਿਆਂ ‘ਤੁਮਹਾਰੀ ਸੁਲੂ’ ਵਿਚ ਕੰਮ ਕੀਤਾ ਸੀ। ‘ਜਲਸਾ’ ਵਿਚ ਮਾਨਵ ਕੌਲ, ਰੋਹਿਨੀ ਹਤੰਗੜੀ, ਇਕਬਾਲ ਖਾਨ, ਵਿਧਾਤਰੀ ਬੰਦੀ, ਸ੍ਰੀਕਾਂਤ ਮੋਹਨ ਯਾਦਵ ਅਤੇ ਹੋਰ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ। ਸੁਰੇਸ਼ ਤ੍ਰਿਵੇਣੀ ਨੇ ਭੂਸ਼ਣ ਕੁਮਾਰ ਤੇ ਕ੍ਰਿਸ਼ਨ ਕੁਮਾਰ ਦੀ ‘ਟੀ ਸੀਰੀਜ਼’, ਵਿਕਰਮ ਮਲਹੋਤਰਾ ਤੇ ਸ਼ਿਖਾ ਸ਼ਰਮਾ ਦੀ ‘ਅਬੁਨਦੰਤੀਆ ਐਂਟਰਟੇਨਮੈਂਟ’ ਨਾਲ ਮਿਲ ਕੇ ਫਿਲਮ ਦਾ ਨਿਰਮਾਣ ਕੀਤਾ ਹੈ। ‘ਟੀ ਸੀਰੀਜ਼’ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਭੂਸ਼ਣ ਕੁਮਾਰ ਨੇ ਕਿਹਾ, ‘‘ਜਲਸਾ ਉਨ੍ਹਾਂ ਸਭ ਤੋਂ ਮਨੋਰੰਜਕ ਫਿਲਮਾਂ ’ਚੋਂ ਇੱਕ ਹੈ, ਜਿਨ੍ਹਾਂ ਦਾ ਅਸੀਂ ਹਿੱਸਾ ਰਹੇ ਹਾਂ। ਮੈਂ ਬਹੁਤ ਖੁਸ਼ ਹਾਂ ਕਿ ਇਹ ਸਾਡੇ ਸਭ ਤੋਂ ਭਰੋਸੇ ਵਾਲੇ ਭਾਈਵਾਲਾਂ ’ਚੋਂ ਇੱਕ ‘ਅਬੁਨਦੰਤੀਆ ਐਂਟਰਟੇਨਮੈਂਟ’ ਨਾਲ ਮਿਲ ਕੇ ਬਣਾਈ ਜਾ ਰਹੀ ਹੈ।’’ -ਆਈਏਐੱਨਐੱਸ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd