ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

60 ਕਰੋੜ ਦੀ ਧੋਖਾਧੜੀ ਮਾਮਲਾ: ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਵੱਲੋਂ ਹਾਈ ਕੋਰਟ ਦਾ ਰੁਖ

  ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਸ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਨੇ ਮੁੰਬਈ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਉਨ੍ਹਾਂ ਵਿਰੁੱਧ ਦਰਜ ਕੀਤੇ ਗਏ 60 ਕਰੋੜ ਰੁਪਏ ਦੇ ਧੋਖਾਧੜੀ ਦੇ ਮਾਮਲੇ ਨੂੰ ਰੱਦ ਕਰਵਾਉਣ ਲਈ ਬੰਬੇ ਹਾਈ ਕੋਰਟ ਦਾ ਰੁਖ...
Advertisement

 

ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਸ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਨੇ ਮੁੰਬਈ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਉਨ੍ਹਾਂ ਵਿਰੁੱਧ ਦਰਜ ਕੀਤੇ ਗਏ 60 ਕਰੋੜ ਰੁਪਏ ਦੇ ਧੋਖਾਧੜੀ ਦੇ ਮਾਮਲੇ ਨੂੰ ਰੱਦ ਕਰਵਾਉਣ ਲਈ ਬੰਬੇ ਹਾਈ ਕੋਰਟ ਦਾ ਰੁਖ ਕੀਤਾ ਹੈ।

Advertisement

ਐੱਫ ਆਈ ਆਰ ਨੂੰ ਰੱਦ ਕਰਵਾਉਣ ਦੀ ਮੰਗ ਕਰਨ ਤੋਂ ਇਲਾਵਾ ਇਸ ਜੋੜੇ ਨੇ ਅਦਾਲਤ ਨੂੰ ਇਹ ਵੀ ਬੇਨਤੀ ਕੀਤੀ ਹੈ ਕਿ ਉਹ ਸੁਣਵਾਈ ਲੰਬਿਤ ਹੋਣ ਤੱਕ ਪੁਲੀਸ ਨੂੰ ਇਸ ਕੇਸ ਵਿੱਚ ਚਾਰਜਸ਼ੀਟ ਦਾਖਲ ਨਾ ਕਰਨ ਅਤੇ ਉਨ੍ਹਾਂ ਵਿਰੁੱਧ ਕੋਈ ਵੀ ਜ਼ਬਰਦਸਤੀ ਕਾਰਵਾਈ ਨਾ ਕਰਨ ਦਾ ਨਿਰਦੇਸ਼ ਦੇਵੇ।

ਉਨ੍ਹਾਂ ਦੀਆਂ ਅਰਜ਼ੀਆਂ ’ਤੇ ਸੋਮਵਾਰ ਨੂੰ ਚੀਫ਼ ਜਸਟਿਸ ਸ਼੍ਰੀ ਚੰਦਰਸ਼ੇਖਰ ਅਤੇ ਜਸਟਿਸ ਗੌਤਮ ਅਨਖਾਡ ਦੇ ਬੈਂਚ ਸਾਹਮਣੇ ਸੁਣਵਾਈ ਹੋਈ।

ਅਦਾਲਤ ਨੇ ਜੋੜੇ ਨੂੰ ਉਨ੍ਹਾਂ ਦੀਆਂ ਪਟੀਸ਼ਨਾਂ ਦੀ ਇੱਕ ਕਾਪੀ ਕੇਸ ਦੇ ਸ਼ਿਕਾਇਤਕਰਤਾ, ਦੀਪਕ ਕੋਠਾਰੀ ਨੂੰ ਪ੍ਰਦਾਨ ਕਰਨ ਦਾ ਨਿਰਦੇਸ਼ ਦਿੱਤਾ ਅਤੇ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਲਈ ਮੁਲਤਵੀ ਕਰ ਦਿੱਤੀ।

ਕੋਠਾਰੀ ਨੇ ਇਸ ਜੋੜੇ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ 2015 ਤੋਂ 2023 ਤੱਕ ਜੋੜੇ ਨੇ ਉਸ ਨੂੰ ਆਪਣੀ ਕੰਪਨੀ, ਬੈਸਟ ਡੀਲ ਟੀ.ਵੀ. ਪ੍ਰਾਈਵੇਟ ਲਿਮਟਿਡ, ਵਿੱਚ 60 ਕਰੋੜ ਰੁਪਏ ਦਾ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ, ਪਰ ਇਹ ਰਕਮ ਉਨ੍ਹਾਂ ਦੇ ਆਪਣੇ ਨਿੱਜੀ ਲਾਭਾਂ ਲਈ ਵਰਤੀ ਗਈ।

ਇਸ ਜੋੜੇ ਨੇ ਆਪਣੀਆਂ ਅਰਜ਼ੀਆਂ ਵਿੱਚ ਦਾਅਵਾ ਕੀਤਾ ਕਿ ਐੱਫ ਆਈ ਆਰ ਝੂਠੇ ਅਤੇ ਤੋੜੇ-ਮਰੋੜ ਕੇ ਪੇਸ਼ ਕੀਤੇ ਤੱਥਾਂ ਦੇ ਆਧਾਰ ’ਤੇ ਦਰਜ ਕੀਤੀ ਗਈ ਸ ਅਤੇ ਇਹ "ਪੈਸੇ ਵਸੂਲਣ ਦੇ ਇੱਕ ਗਲਤ ਅਤੇ ਬਦਨੀਤੀ ਵਾਲੇ ਮਨੋਰਥ" ਨਾਲ ਦਾਇਰ ਕੀਤੀ ਗਈ ਹੈ।

Advertisement
Tags :
bollywood newsRaj KundraRaj Kundra-Shilpa Shetty fraud caseRs 60 crore cheating caseShilpa Shetty
Show comments